ਚੰਡੀਗੜ੍ਹ, 10 ਅਪ੍ਰੈਲ (ਪ੍ਰੋ. ਅਵਤਾਰ ਸਿੰਘ)ਸ਼੍ਰੋਮਣੀ ਅਕਾਲੀ ਦਲ (ਬ) ਦੇ ਗੁਰੂਹਰਸਹਾਏ ਤੋਂ ਹਲਕਾ ਇੰਚਾਰਜ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਉਰਫ਼ ਨੋਨੀ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ | ਇਹ ਰਾਹਤ ਉਨ੍ਹਾਂ ਨੂੰ ਅਕਤੂਬਰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਫ਼ਾਜ਼ਿਲਕਾ ਵਿਖੇ ਹੋਈ ਝੜਪ ਅਤੇ ਗੋਲੀਬਾਰੀ ਦੇ ਮਾਮਲੇ 'ਚ ਮਿਲੀ ਹੈ | ਉਕਤ ਘਟਨਾ ਸਬੰਧੀ ਨੋਨੀ ਮਾਨ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਨਵੰਬਰ 2025 ਵਿਚ ਗਿ੍ਫਤਾਰ ਕਰ ਲਿਆ ਗਿਆ ਸੀ | ਮਾਮਲੇ ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਣਾਂ ਦੌਰਾਨ ਹੋਈ ਤਣਾਅਪੂਰਨ ਸਥਿਤੀ ਨੇ ਹਿੰਸਕ ਰੂਪ ਧਾਰ ਲਿਆ, ਜਿਸ 'ਚ ਗੋਲੀਬਾਰੀ ਵੀ ਹੋਈ | ਇਸ ਘਟਨਾ ਨੇ ਉਸ ਸਮੇਂ ਇਲਾਕੇ ਵਿਚ ਕਾਫ਼ੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ | ਮਾਮਲੇ ਦੀ ਅਗਲੀ ਸੁਣਵਾਈ ਹੇਠਲੀ ਅਦਾਲਤ ਵਿਚ ਜਾਰੀ ਰਹੇਗੀ |