16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਮਿਲੀ ਅੰਤਰਿਮ ਰਾਹਤ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਮੁਹਾਲੀ ਅਦਾਲਤ ਵਲੋਂ ਅੰਤਰਿਮ ਰਾਹਤ ਦਿੱਤੀ ਗਈ ਹੈ | ਅਦਾਲਤ ਨੇ ਗਜਪਤ ਸਿੰਘ ਗਰੇਵਾਲ ਨੂੰ 15 ਅਪ੍ਰੈਲ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਐੱਫ. ਐੱਸ.-1 ਪੰਜਾਬ ਸੈਕਟਰ-68 ਵਿਜੀਲੈਂਸ ਭਵਨ ਮੁਹਾਲੀ ਵਿਖੇ ਜਾਂਚ ਵਿਚ ਸ਼ਾਮਿਲ ਹੋਣ ਦੇ ਹੁਕਮ ਵੀ ਦਿੱਤੇ ਹਨ | ਅਦਾਲਤ ਨੇ ਕਿਹਾ ਹੈ ਕਿ ਜਾਂਚ ਵਿਚ ਸ਼ਾਮਿਲ ਹੋਣ ਅਤੇ ਜਾਂਚ ਅਧਿਕਾਰੀ ਨੂੰ ਲੋੜ ਅਨੁਸਾਰ ਸਹਿਯੋਗ ਦੇਣ ਦੀ ਸੂਰਤ ਵਿਚ ਹੀ ਉਸ ਨੂੰ ਅਗਲੀ ਤਰੀਕ 'ਤੇ ਅੰਤਰਿਮ ਜ਼ਮਾਨਤ ਦਿੱਤੀ ਜਾਵੇਗੀ | ਇਸ ਮਾਮਲੇ ਵਿਚ ਰਾਜ ਪੱਖ ਨੂੰ ਜਵਾਬ ਦਾਖ਼ਲ ਕਰਨ ਅਤੇ ਜਾਂਚ ਅਧਿਕਾਰੀ ਨੂੰ ਰਿਪੋਰਟ ਪੇਸ਼ ਕਰਨ ਲਈ ਹੁਣ 29 ਅਪ੍ਰੈਲ ਦੀ ਤਰੀਕ ਦਿੱਤੀ ਗਈ ਹੈ | ਨਾਲ ਹੀ ਅਦਾਲਤ ਨੇ ਗਜਪਤ ਸਿੰਘ ਗਰੇਵਾਲ ਨੂੰ ਬੀ. ਐੱਨ. ਐੱਸ. ਐੱਸ. ਦੀ ਧਾਰਾ 482 (2) ਦੀ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਹਨ |
Ad Position 22
No active advertisement
ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਆਮ/ਜ਼ਿਮਨੀ ਚੋਣਾਂ ਸੰਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ ਅਗਲੀ ਖ਼ਬਰ ਅੰਮਿ੍ਤਪਾਲ ਸਿੰਘ ਮਹਿਰੋਂ ਨੂੰ ਗਿ੍ਫ਼ਤਾਰ ਕਰਕੇ ਯੂ.ਏ.ਈ. ਤੋਂ ਬਠਿੰਡਾ ਲਿਆਂਦਾ
Ad Position 24