16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਰਾਜ ਚੋਣ ਕਮਿਸ਼ਨ ਵਲੋਂ ਆਮ/ਜ਼ਿਮਨੀ ਚੋਣਾਂ ਸੰਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)-ਪੰਜਾਬ 'ਚ ਨੇੜਲੇ ਭਵਿੱਖ ਵਿਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬੰਧ ਵਿਚ ਰਾਜ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਬਾਬਤ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਇਹ ਸੁਧਾਈ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਅੰਤਿਮ ਕੀਤੀ ਗਈ ਹੱਦਬੰਦੀ ਦੇ ਅਨੁਸਾਰ ਕੀਤੀ ਜਾਵੇਗੀ | ਸਬੰਧਿਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਯੋਗ ਵੋਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਡਰਾਫ਼ਟ ਵੋਟਰ ਸੂਚੀ ਵਿਚ ਆਪਣੇ ਨਾਂਅ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ, ਜੋ ਕਿ 15 ਅਪ੍ਰੈਲ ਨੂੰ ਸਬੰਧਿਤ ਜ਼ਿਲਿ੍ਹਆਂ ਦੀ ਵੈੱਬਸਾਈਟ 'ਤੇ ਪਾਈ ਜਾਵੇਗੀ | ਕਮਿਸ਼ਨ ਨੇ ਕਾਨੂੰਨੀ ਤੌਰ 'ਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 7 ਦਿਨ ਨਿਰਧਾਰਿਤ ਕੀਤੇ ਹਨ, ਭਾਵ ਕਿ 17 ਅਪ੍ਰੈਲ ਤੋਂ 23 ਅਪ੍ਰੈਲ (ਦੋਵੇਂ ਦਿਨ ਸ਼ਾਮਿਲ ਹਨ) | ਇਸ ਤੋਂ ਇਲਾਵਾ, ਸਮੂਹ ਡਿਪਟੀ ਕਮਿਸ਼ਨਰਾਂ ਨੂੰ 20 ਅਪ੍ਰੈਲ ਅਤੇ 21 ਅਪ੍ਰੈਲ ਨੂੰ ਵੋਟਰ ਨਾਮਾਂਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ | ਦਾਅਵਿਆਂ ਅਤੇ ਇਤਰਾਜ਼ਾਂ, ਜੇਕਰ ਕੋਈ ਹੋਣ, ਦਾ ਨਿਪਟਾਰਾ 30 ਅਪ੍ਰੈਲ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਮਿਤੀ 5 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਜ਼ਿਲਿ੍ਹਆਂ ਦੀਆਂ ਵੈਬਸਾਈਟ 'ਤੇ ਵੀ ਆਮ ਜਨਤਾ ਲਈ ਉਪਲਬਧ ਜਾਵੇਗੀ | ਨਵੇਂ ਵੋਟਰਾਂ ਦੇ ਨਾਮਾਂਕਣ ਲਈ ਯੋਗਤਾ 23 ਅਪ੍ਰੈਲ ਨਿਰਧਾਰਿਤ ਕੀਤੀ ਗਈ ਹੈ, ਭਾਵ ਜੇਕਰ ਕੋਈ ਵੀ ਵਿਅਕਤੀ 23 ਅਪ੍ਰੈਲ ਨੂੰ 18 ਸਾਲ ਦੀ ਉਮਰ ਦਾ ਹੋ ਜਾਂਦਾ ਹੈ, ਉਹ ਆਪਣੇ ਆਪ ਨੂੰ ਨਾਮਾਂਕਣ ਕਰਵਾਉਣ ਲਈ ਯੋਗ ਹੋਵੇਗਾ | ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ (ਫਾਰਮ-7, 8 ਅਤੇ 9) ਸਬੰਧਿਤ ਐਸ.ਡੀ.ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਪਲਬਧ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਗ਼ੈਰ-ਕਾਨੰੂਨੀ ਢੰਗ ਨਾਲ ਹੋ ਰਹੀ ਹੈ ਰੇਤ, ਮਿੱਟੀ ਦੀ ਮਾਈਨਿੰਗ ਅਗਲੀ ਖ਼ਬਰ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਮਿਲੀ ਅੰਤਰਿਮ ਰਾਹਤ
Ad Position 24