10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਦਲ ਖ਼ਾਲਸਾ ਵਲੋਂ ਮੁੱਖ ਮੰਤਰੀ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ 13 ਅਪ੍ਰੈਲ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਅਪਮਾਨ ਰੋਕਣ ਲਈ, ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਕੇਲ ਪਾਉਣ ਲਈ ਬਲਿਊ ਪਿ੍ੰਟ ਤਿਆਰ ਕਰਨ ਦੀ ਮੰਗ ਕੀਤੀ ਹੈ | ਪਾਰਟੀ ਦੇ ਰਾਜਨੀਤਿਕ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਕਿਹਾ ਕਿ ਪਿਛਲੇ ਦਹਾਕੇ 'ਚ ਪਾਵਨ ਸਰੂਪਾਂ ਦੇ ਅਪਮਾਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਫਰਜ਼ ਹੈ ਕਿ ਬੇਅਦਬੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣ ਲਈ ਅਜਿਹਾ ਮਾਹੌਲ ਬਣਾਇਆ ਜਾਵੇ, ਜਿੱਥੇ ਕੋਈ ਵੀ ਸਿੱਖ-ਵਿਰੋਧੀ ਤਾਕਤ ਜਾਂ ਡੇਰਾ ਸਿੱਖਾਂ ਦੇ ਧਾਰਮਿਕ ਵਿਸ਼ਵਾਸ ਅਤੇ ਮਾਣ ਨਾਲ ਖਿਲਵਾੜ ਕਰਨ ਦੀ ਜ਼ੁਰੱਅਤ ਨਾ ਕਰੇ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਘੇਰਿਆ ਅਗਲੀ ਖ਼ਬਰ ਇਫ਼ਕੋ ਵਲੋਂ ਦੇਸ਼ ਵਿਆਪੀ ਏਕੀਕ੍ਰਿਤ ਨੈਨੋ ਖਾਦ ਜਾਗਰੂਕਤਾ ਮੈਗਾ ਮੁਹਿੰਮ ਸ਼ੁਰੂ
Ad Position 24