10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਮੌਸਮੀ ਬਾਰਿਸ਼ ਨਾਲ ਪੰਜਾਬ 'ਚ ਕਣਕ ਨੂੰ ਭਾਰੀ ਨੁਕਸਾਨ, ਕਿਸਾਨ ਚਿੰਤਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੂਣਕ (ਸੰਗਰੂਰ), 10 ਅਪ੍ਰੈਲ (ਕੇਵਲ ਸਿੰਗਲਾ)-ਪੰਜਾਬ 'ਚ ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਹੋਈ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨੇ ਖੇਤੀਬਾੜੀ ਖੇਤਰ 'ਚ ਗੰਭੀਰ ਸਥਿਤੀ ਪੈਦਾ ਕਰ ਦਿੱਤੀ ਹੈ | 3 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰਾਜ 'ਚ ਲਗਭਗ 21.7 ਮਿਲੀਮੀਟਰ ਵਰਖਾ ਦਰਜ ਕੀਤੀ ਗਈ, ਜਦਕਿ ਆਮ ਤੌਰ 'ਤੇ ਇਹ ਮਾਤਰਾ ਕੇਵਲ 3.8 ਮਿਲੀਮੀਟਰ ਹੁੰਦੀ ਹੈ | ਕਈ ਜ਼ਿਲਿ੍ਹਆਂ 'ਚ ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਖੇਤਾਂ 'ਚ ਡਿੱਗ ਗਈ, ਜਿਸ ਨਾਲ ਨਾ ਸਿਰਫ਼ ਪੈਦਾਵਾਰ ਘਟਣ ਦਾ ਖ਼ਤਰਾ ਵੱਧ ਗਿਆ ਹੈ, ਸਗੋਂ ਕਟਾਈ ਅÏਖੀ ਤੇ ਮਹਿੰਗੀ ਵੀ ਹੋ ਗਈ ਹੈ | ਮਾਹਿਰਾਂ ਅਨੁਸਾਰ ਇਸ ਮੌਸਮ ਵਿਚ ਹੋਈ ਵੱਧ ਨਮੀ ਕਣਕ ਦੇ ਦਾਣਿਆਂ ਦੀ ਗੁਣਵੱਤਾ 'ਤੇ ਸਿੱਧਾ ਅਸਰ ਪਾਉਂਦੀ ਹੈ | ਕਈ ਥਾਵਾਂ ਤੋਂ ਦਾਣਿਆਂ ਦੀ ਚਮਕ ਘਟਣ, ਦਾਣੇ ਬਦਰੰਗ ਪੈਣ ਅਤੇ ਨਮੀ ਵਧਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ | ਇਸ ਕਾਰਨ ਸਰਕਾਰੀ ਖ਼ਰੀਦ ਦੇ ਮਾਪਦੰਡ ਪੂਰੇ ਨਾ ਹੋਣ ਦੀ ਸੰਭਾਵਨਾ ਬਣ ਰਹੀ ਹੈ | ਜੇਕਰ ਮਾਪਦੰਡਾਂ 'ਚ ਰਾਹਤ ਨਾ ਦਿੱਤੀ ਗਈ ਤਾਂ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕਿਸਾਨਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਮੰਗ ਕੀਤੀ ਜਾ ਰਹੀ ਹੈ ਕਿ ਖ਼ਰੀਦ ਦੇ ਮਾਪਦੰਡਾਂ ਵਿਚ ਤੁਰੰਤ ਛੋਟ ਦਿੱਤੀ ਜਾਵੇ | ਖ਼ਾਸ ਕਰਕੇ ਨਮੀ ਦੀ ਹੱਦ ਅਤੇ ਦਾਣਿਆਂ ਦੀ ਗੁਣਵੱਤਾ ਸੰਬੰਧੀ ਨਿਯਮਾਂ ਵਿਚ ਰਾਹਤ ਦੇਣ ਨਾਲ ਕਿਸਾਨਾਂ ਨੂੰ ਵੱਡੀ ਸਹੂਲਤ ਮਿਲ ਸਕਦੀ ਹੈ | ਕਿਸਾਨਾਂ ਨੇ ਇਹ ਵੀ ਦਰਸਾਇਆ ਹੈ ਕਿ ਕੇਂਦਰ ਸਰਕਾਰ ਵਲੋਂ ਰਾਜਸਥਾਨ ਵਿਚ ਪਹਿਲਾਂ ਹੀ ਕਣਕ ਦੀ ਖ਼ਰੀਦ ਲਈ ਛੋਟ ਦਿੱਤੀ ਜਾ ਚੁੱਕੀ ਹੈ, ਜਿਸ ਅਨੁਸਾਰ ਦਾਣਿਆਂ ਦੀ ਚਮਕ 50 ਫ਼ੀਸਦੀ ਅਤੇ ਬਦਰੰਗ ਦਾਣਿਆਂ ਦੀ ਮਾਤਰਾ 15 ਫ਼ੀਸਦੀ ਤੱਕ ਮਨਜ਼ੂਰ ਕੀਤੀ ਗਈ ਹੈ | ਇਸ ਲਈ ਪੰਜਾਬ ਵਿਚ ਵੀ ਇਹੀ ਰਾਹਤ ਤੁਰੰਤ ਲਾਗੂ ਕੀਤੀ ਜਾਵੇ | ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸ਼ਕ ਰਹਿਣ ਅਤੇ ਤਾਪਮਾਨ ਵਿਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਘੇਰਿਆ
Ad Position 24