11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਾਹਬਾਜ਼ ਸ਼ਰੀਫ਼ ਤੇ ਫ਼ੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਲਈ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

Ad Position 21
No active advertisement
ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਆਪਣੀ ਪਿੱਠ ਖ਼ੁਦ ਥਪਥਪਾਉਂਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼, ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ | ਇਸ ਬਾਰੇ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਇਕ ਮਤਾ ਪੇਸ਼ ਕੀਤਾ ਗਿਆ ਹੈ | ਇਹ ਮਤਾ ਪਾਕਿ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾ ਰਾਣਾ ਅਰਸ਼ਦ ਦੁਆਰਾ ਪੇਸ਼ ਕੀਤਾ ਗਿਆ | ਮਤੇ 'ਚ ਕਿਹਾ ਗਿਆ ਹੈ ਕਿ ਈਰਾਨ ਤੇ ਇਜ਼ਰਾਈਲ-ਅਮਰੀਕਾ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪਾਕਿਸਤਾਨ ਦੀ ਲੀਡਰਸ਼ਿਪ ਨੇ ਪ੍ਰਭਾਵਸ਼ਾਲੀ ਕੂਟਨੀਤੀ ਦਾ ਪ੍ਰਦਰਸ਼ਨ ਕੀਤਾ | ਮਤੇ ਦੇ ਅਨੁਸਾਰ ਸਦਨ ਪ੍ਰਧਾਨ ਮੰਤਰੀ ਸ਼ਰੀਫ਼, ਫ਼ੀਲਡ ਮਾਰਸ਼ਲ ਮੁਨੀਰ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਦੀ ਪ੍ਰਭਾਵਸ਼ਾਲੀ ਕੂਟਨੀਤੀ ਦੀ ਸ਼ਲਾਘਾ ਕਰਦਾ ਹੈ, ਜਿਨ੍ਹਾਂ ਨੇ ਖੇਤਰ 'ਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦਾ ਰਾਹ ਪੱਧਰਾ ਕੀਤਾ | ਧਿਆਨ ਦੇਣ ਯੋਗ ਹੈ ਕਿ ਅਮਰੀਕਾ ਅਤੇ ਈਰਾਨ ਬੁੱਧਵਾਰ ਨੂੰ ਦੋ ਹਫ਼ਤਿਆਂ ਦੀ ਸ਼ਰਤੀਆ ਜੰਗਬੰਦੀ 'ਤੇ ਸਹਿਮਤ ਹੋਏ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਤੇ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ <br/>
Ad Position 24