11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਤੇ ਇਨਾਮ ਵੰਡ ਸਮਾਰੋਹ

Ad Position 21
No active advertisement
ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਵਲੋਂ 45ਵਾਂ ਸਾਲਾਨਾ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮਹਿਮਾਨ ਅਤੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਰੇਨੂੰ ਵਿਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ | ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਖ਼ਤ ਮਿਹਨਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ 'ਤੇ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ 2023-24 ਅਤੇ 2024-25 ਦੇ ਬੈਚਾਂ ਨੂੰ 1165 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਨੇ ਕਾਲਜ ਵਿਚ ਅਤਿ-ਆਧੁਨਿਕ ਆਡੀਟੋਰੀਅਮ ਹਾਲ ਬਣਵਾਉਣ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ | ਇਸ ਤੋਂ ਪਹਿਲਾਂ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਖੁਣਖੁਣ ਨੇ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਸਾਲਾਨਾ ਰਿਪੋਰਟ ਪੇਸ਼ ਕੀਤੀ | ਕਨਵੋਕੇਸ਼ਨ ਸਮਾਰੋਹ ਦੇ ਅੰਤ 'ਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਕਰਨਲ ਰਿਟਾ. ਜਸਮੇਰ ਸਿੰਘ ਬਾਲਾ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਧੰਨਵਾਦ ਕੀਤਾ | ਕਨਵੋਕੇਸ਼ਨ ਤੋਂ ਬਾਅਦ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਤੇ ਵਿਸ਼ੇਸ਼ ਮਹਿਮਾਨ ਵਜੋਂ ਮੀਤ ਪ੍ਰਧਾਨ ਡਾ. ਬੀਰੇਂਦਰ ਕੌਰ ਤੇ ਸਹਿ- ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਸ਼ਾਮਲ ਹੋਏ ਅਤੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ 500 ਦੇ ਕਰੀਬ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਮਨਨ ਜੈਨ, ਭਾਨਵੀ ਸ਼ਰਮਾ, ਅਦਿਤੀ ਅਤੇ ਸਟੈਨਜ਼ਿਨ ਸਪੈਲਡਨ, ਯਸ਼ਿਕਾ, ਪੁਨੀਤ ਰਾਜ, ਅਮਨ, ਸ਼ਬਨਮ ਨਿਸ਼ਾ, ਆਸ਼ੀਸ਼ ਰੇਡੂ, ਸਿਮਰਨਜੀਤ ਸਿੰਘ, ਰਵੀ ਕੁਮਾਰ ਆਦਿ ਤੋਂ ਇਲਾਵਾ 82 ਵਿਦਿਆਰਥੀਆਂ ਨੂੰ 'ਰੋਲ ਆਫ਼ ਆਨਰ' ਅਤੇ 214 ਵਿਦਿਆਰਥੀਆਂ ਨੂੰ 'ਕਾਲਜ ਕਲਰ' ਨਾਲ ਸਨਮਾਨਿਤ ਕੀਤਾ ਗਿਆ | 202 ਯੋਗ ਵਿਦਿਆਰਥੀਆਂ ਨੂੰ ਸਰਗਰਮ ਵਲੰਟੀਅਰਾਂ ਵਜੋਂ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ | ਇਨਾਮ ਵੰਡ ਸਮਾਰੋਹ ਦੇ ਅੰਤ ਵਿਚ ਰਜਿਸਟਰਾਰ ਡਾ. ਅਮਿਤ ਜੋਸ਼ੀ ਨੇ ਵਿਸ਼ੇਸ਼ ਮਹਿਮਾਨਾਂ ਗੁਰਕੀਰਤ ਪਾਲ ਢੱਡ, ਬਲਜਿੰਦਰ ਸਿੰਘ, ਐਡਵੋਕੇਟ ਪਰਨੀਤ ਸਿੰਘ ਭੰਗੂ, ਡਾ. ਬਲਜਿੰਦਰ ਸਿੰਘ ਤੇ ਹੋਰਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ-ਈਰਾਨ ਗੱਲਬਾਤ ਤੋਂ ਪਹਿਲਾਂ ਇਜ਼ਰਾਈਲ ਵਲੋਂ ਲਿਬਨਾਨ 'ਤੇ ਹਮਲੇ <br/> ਅਗਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਤੇ ਫ਼ੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਲਈ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮ...
Ad Position 24