11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਮਰੀਕਾ-ਈਰਾਨ ਗੱਲਬਾਤ ਤੋਂ ਪਹਿਲਾਂ ਇਜ਼ਰਾਈਲ ਵਲੋਂ ਲਿਬਨਾਨ 'ਤੇ ਹਮਲੇ <br/>

Ad Position 21
No active advertisement
ਅਜੀਤ ਡੈਸਕ 11-04-2026
ਦੁਬਈ/ਤਲ ਅਵੀਵ/ ਬੇਰੂਤ, 10 ਅਪ੍ਰੈਲ (ਏਜੰਸੀ)-ਅਮਰੀਕਾ ਅਤੇ ਈਰਾਨ ਵਿਚਾਲੇ ਸਥਾਈ ਜੰਗਬੰਦੀ ਨੂੰ ਲੈ ਕੇ ਪਾਕਿਸਤਾਨ ਦੀ ਰਾਜਧਾਨੀ ਇਸਲਮਾਬਾਦ 'ਚ ਹੋਣ ਜਾ ਰਹੀ ਉੱਚ ਪੱਧਰੀ ਗੱਲਬਾਤ ਤੋਂ ਪਹਿਲਾਂ ਜਿਥੇ ਇਜ਼ਰਾਈਲ ਵਲੋਂ ਲਿਬਨਾਨ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ ਗਏ, ਜਿਸ ਕਾਰਨ ਕਈ ਇਮਾਰਤਾਂ ਮਲਬੇ 'ਚ ਤਬਦੀਲ ਹੋ ਗਈਆਂ, ਜਦੋਂਕਿ ਕਈ ਲੋਕਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ | ਦੂਜੇ ਪਾਸੇ, ਲਿਬਨਾਨ ਦੇ ਈਰਾਨ ਸਮਰਥੱਕ ਹਥਿਆਰਬੰਦ ਸਮੂਹ ਹਿਜ਼ਬੁੱਲਾ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਇਜ਼ਰਾਈਲ 'ਤੇ ਰਾਕੇਟ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ | ਇਸ ਵਿਚਕਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਦੀ ਲਿਬਨਾਨ ਨਾਲ ਕਿਸੇ ਵੀ ਤਰ੍ਹਾਂ ਦੀ ਜੰਗਬੰਦੀ ਲਾਗੂ ਨਹੀਂ ਹੈ | ਪ੍ਰਧਾਨ ਮੰਤਰੀ ਦਫ਼ਤਰ ਨੇ ਨੇਤਨਯਾਹੂ ਦਾ ਇਕ ਵੀਡੀਓ ਸੰਦੇਸ਼ 'ਐਕਸ' ਉਤੇ ਪੋਸਟ ਕੀਤਾ ਹੈ, ਜਿਸ 'ਚ ਨੇਤਨਯਾਹੂ ਨੇ ਕਿਹਾ ਕਿ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਲਿਬਨਾਨ 'ਚ ਕੋਈ ਜੰਗਬੰਦੀ ਲਾਗੂ ਨਹੀਂ ਹੈ | ਅਸੀਂ ਪੂਰੀ ਤਾਕਤ ਨਾਲ ਹਿਜ਼ਬੁੱਲਾ 'ਤੇ ਹਮਲੇ ਜਾਰੀ ਰੱਖਾਂਗੇ ਅਤੇ ਅਸੀਂ ਉਦੋਂ ਤੱਕ ਨਹੀਂ ਰੁਕਾਂਗੇ, ਜਦੋਂ ਤੱਕ ਤੁਹਾਡੀ ਸੁਰੱਖਿਆ ਬਹਾਲ ਨਹੀਂ ਕਰ ਦਿੰਦੇ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਨੇਤਨਯਾਹੂ ਨੇ ਇਕ ਬਿਆਨ 'ਚ ਕਿਹਾ ਸੀ ਕਿ ਉਨ੍ਹਾਂ ਆਪਣੀ ਕੈਬਨਿਟ ਨੂੰ ਲਿਬਨਾਨ ਨਾਲ ਤੱਤਕਾਲ ਸਿੱਧੀ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਅਜਿਹਾ ਉਨ੍ਹਾਂ ਨੇ ਲਿਬਨਾਨ ਵਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਮਲਕੀਤ ਸਿੰਘ ਤੇ ਗੁਰਮੀਤ ਸਿੰਘ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਬਰਦਾਸ਼ਤ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਤੇ ਇਨਾਮ ਵੰਡ ਸਮਾਰੋਹ
Ad Position 24