15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅੱਠਵੀਂ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਤਮੰਨਾ ਵੱਡੀ ਅਫ਼ਸਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ

Ad Position 21
No active advertisement
ਅਜੀਤ ਡੈਸਕ 12-04-2026

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੀ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਤਮੰਨਾ ਸਪੁੱਤਰੀ ਨਰਿੰਦਰ ਕੁਮਾਰ/ਸੁਨੀਤਾ ਰੋਲ ਨੰਬਰ 8026236105 ਨੇ 600 ਅੰਕਾਂ 'ਚੋਂ 600 ਅੰਕ (100 ਫ਼ੀਸਦੀ) ਪ੍ਰਾਪਤ ਕਰਕੇ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਤਮੰਨਾ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਤਾ ਨਰਿੰਦਰ ਕੁਮਾਰ ਜੋ ਕਿ ਭੱਠੇ 'ਤੇ ਮੁਨੀਮ ਦਾ ਕੰਮ ਕਰਦੇ ਅਤੇ ਮਾਤਾ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ 4 ਲੜਕੀਆਂ ਨੇ ਜਨਮ ਲਿਆ ਹੈ ਤੇ ਉਹ ਸਾਰੀਆਂ ਲੜਕੀਆਂ ਨੂੰ ਉੱਚ ਵਿਦਿਆ ਹਾਸਿਲ ਕਰਵਾਕੇ ਵੱਡੇ ਅਫ਼ਸਰ ਬਣਾਉਣ ਦੀ ਕੋਸ਼ਿਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਝਗੜੇ ਦੌਰਾਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਇਸਤਰੀ ਵਿੰਗ ਦੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਸਮਰਪਣ ਭਾਵਨਾ ਨਾਲ ਨਿਭਾਵਾਂਗੀ-ਬੀਬੀ ਜਗੀਰ ਕੌਰ <br/>
Ad Position 24