15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਝਗੜੇ ਦੌਰਾਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 12-04-2026

ਝਬਾਲ, 11 ਅਪ੍ਰੈਲ (ਸੁਖਦੇਵ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਸਰਹੱਦੀ ਪਿੰਡ ਚੀਮਾ ਕਲਾਂ ਤੇ ਚੀਮਾ ਖੁਰਦ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਚੱਲੀ ਗੋਲੀ ਦੌਰਾਨ ਉਥੇ ਖੜੇ ਇਕ ਵਿਅਕਤੀ ਦੀ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੂਸਰੇ ਪਾਸੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਪਰਿਵਾਰਕ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਥਾਣਾ ਸਰਾਏ ਅਮਾਨਤ ਖਾਂ ਅੱਗੇ ਧਰਨਾ ਲਗਾ ਦਿੱਤਾ | ਮਿ੍ਤਕ ਖਜ਼ਾਨ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਚੀਮਾ ਖੁਰਦ ਦੇ ਲੜਕੇ ਵਰਿੰਦਰ ਸਿੰਘ ਨੇ ਦੱਸਿਆ ਕਿ ਕਿ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਦੇ ਦੋ ਗਰੁੱਪਾਂ ਵਿਚ ਕਿਸੇ ਗੱਲ ਨੂੰ ਲੈ ਕੇ ਪਿੰਡ ਚੀਮਾ ਖੁਰਦ ਵਿਖੇ ਝਗੜਾ ਹੋਇਆ | ਝਗੜੇ ਦੌਰਾਨ ਦੋਵਾਂ ਧੜਿਆਂ ਵਲੋਂ ਇਕ-ਦੂਜੇ 'ਤੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ | ਰੌਲ਼ਾ ਰੱਪਾ ਸੁਣ ਕੇ ਉਸ ਦਾ ਪਿਤਾ ਖਜਾਨ ਸਿੰਘ ਘਰੋਂ ਬਾਹਰ ਆਇਆ | ਇਸੇ ਦੌਰਾਨ ਇਕ ਧੜੇ ਵਲੋਂ ਚਲਾਈ ਗੋਲੀ ਨਾਲ ਪਾਸੇ 'ਤੇ ਖੜੇ ਉਸਦੇ ਪਿਤਾ ਦੇ ਸਿਰ 'ਤੇ ਜਾ ਲੱਗੀ | ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਦੌਰਾਨ ਦੋਵਾਂ ਗਰੁੱਪਾਂ ਦੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਸਥਾਨ 'ਤੇ ਪੁੱਜੇ ਡੀ.ਐੱਸ.ਪੀ. ਸੁਖਬੀਰ ਸਿੰਘ ਅਤੇ ਥਾਣਾ ਮੁਖੀ ਸਰਾਏ ਅਮਾਨਤ ਬਲਜਿੰਦਰ ਸਿੰਘ ਬਾਜਵਾ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਵਰਿੰਦਰ ਸਿੰਘ ਦੇ ਬਿਆਨਾਂ 'ਤੇ ਹੁਸਨਪ੍ਰੀਤ ਸਿੰਘ, ਯਾਦੂ, ਭਿੱਖੀ ਪੁੱਤਰ ਸੂਹਲਾ ਸਿੰਘ, ਟੁੱਟਾ ਸਿੰਘ ਪੁੱਤਰ ਨਿੱਕਾ ਸਿੰਘ ਸਮੇਤ 10 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਦੂਸਰੇ ਪਾਸੇ ਮਜ਼ਦੂਰ ਏਕਤਾ ਟਰੇਡ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਧਰਨਾ ਲਗਾ ਕੇ ਮੁਲਜ਼ਮਾਂ ਦੀ ਗਿ੍ਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੂਬੇ ਭਰ 'ਚੋਂ ਦੂਜੇ ਸਥਾਨ 'ਤੇ ਰਹੀ ਜਪਨੀਤ ਕੌਰ ਅਗਲੀ ਖ਼ਬਰ ਅੱਠਵੀਂ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਤਮੰਨਾ ਵੱਡੀ ਅਫ਼ਸਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ
Ad Position 24