18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਵਾਂਗੇ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 12-04-2026

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ | ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ | ਇਨ੍ਹਾਂ ਸਮਾਗਮਾਂ ਵਿਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਬੂਟੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿਚ 'ਗੁਰੂ ਰਵਿਦਾਸ ਬਗੀਚੀਆਂ' ਲਾਉਣਾ ਸ਼ਾਮਿਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ | ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ | ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ 'ਚ ਵੀ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਢਿੱਲ ਦੇਵੇ-ਇਯਾਲੀ <br/> ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਪੁਰਸਕਾਰ ਨੀਤੀ' ਲਾਗੂ
Ad Position 24