19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੱਭਿਆਚਾਰਕ ਮੰਤਰਾਲਾ ਪੁਰਾਤਨ ਖਰੜੇ ਇਕੱਠੇ ਕਰਨ ਲੱਗਾ

Ad Position 21
No active advertisement
ਅਜੀਤ ਡੈਸਕ 12-04-2026
ਸੰਗਰੂਰ, 11 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਧੀਨ ਚੱਲ ਰਹੇ ਨੈਸ਼ਨਲ ਮਿਸ਼ਨ ਫ਼ਾਰ ਮੈਨੂਸਕਿ੍ਪਟ ਸਰਵੇਖਣ ਵਲੋਂ ਦੇਸ਼ ਭਰ ਵਿਚ ਪ੍ਰਾਚੀਨ ਅਤੇ ਇਤਿਹਾਸ ਹੱਥ ਲਿਖਤ ਖਰੜਿਆਂ ਦੀ ਭਾਲ, ਉਨ੍ਹਾਂ ਨੂੰ ਸੂਚੀਬੱਧ ਅਤੇ ਸੰਭਾਲ ਕਰਨ ਦੀ ਮੁਹਿੰਮ ਆਰੰਭੀ ਗਈ ਹੈ | ਪ੍ਰਸ਼ਾਸਨਿਕ ਅਧਿਕਾਰੀ ਰਾਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਰਾਜ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ, ਧਾਰਮਿਕ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਨਿੱਜੀ ਸੰਗ੍ਰਹਿ ਰੱਖਣ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਉਨ੍ਹਾਂ ਕੋਲ ਕੋਈ ਵੀ ਪੁਰਾਤਨ ਹੱਥ ਲਿਖਣ ਖਰੜੇ ਮੌਜੂਦ ਹਨ ਤਾਂ ਉਹ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟਰੇਸ਼ਨ ਰਾਹੀਂ ਲੋੜੀਂਦੀ ਜਾਣਕਾਰੀ ਅੱਪਲੋਡ ਕਰਨ ਤਾਂ ਜੋ ਇਸ ਅਨਮੋਲ ਵਿਰਾਸਤ ਨੂੰ ਸੁਰੱਖਿਅਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਹੁਣ ਤੱਕ ਲੱਖਾਂ ਖਰੜਿਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਇਨ੍ਹਾਂ ਨੂੰ ਡਿਜੀਟਲ ਰੂਪ ਵਿਚ ਸੁਰੱਖਿਅਤ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਨੇ ਪਿ੍ੰਸੀਪਲ–ਅਧਿਆਪਕ ਐਜੂਕਨਕਲੇਵ ਕਰਵਾਇਆ ਅਗਲੀ ਖ਼ਬਰ ਭਾਜਪਾ ਸਰਕਾਰ ਆਉਣ 'ਤੇ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਵਾਏ ਜਾਣਗੇ-ਜਾਖੜ
Ad Position 24