ਚੰਡੀਗੜ੍ਹ, 11 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਪਿ੍ੰਸੀਪਲ-ਅਧਿਆਪਕ ਐਜੂਕਨਕਲੇਵ ਕਰਵਾਇਆ ਗਿਆ, ਜਿਸ ਦੌਰਾਨ ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਦੇ ਸਿੱਖਿਆ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ | ਇਸ ਸਮਾਗਮ 'ਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਤੇ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਵਿਸ਼ੇਸ਼ ਸ਼ਖ਼ਸੀਅਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਮੇਂ ਦੇ ਨਾਲ ਬਦਲਣਾ ਲਾਜ਼ਮੀ ਹੈ ਅਤੇ ਆਰਟੀਫੀਸ਼ਲ ਇੰਟੈਲੀਜੈਂਸ (ਏ. ਆਈ.) ਹੁਣ ਭਵਿੱਖ ਦੀ ਨਹੀਂ, ਸਗੋਂ ਵਰਤਮਾਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਾ ਹੈ, ਜਿਸ 'ਚ ਏ. ਆਈ. ਦੀ ਮਦਦ ਨਾਲ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਇਆ ਜਾ ਰਿਹਾ ਹੈ | ਇਸੇ ਦੌਰਾਨ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਸਿੱਖਿਆ ਪ੍ਰਣਾਲੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾ ਰਿਹਾ ਹੈ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਕਲਾਸ-ਰੂਮ ਨੂੰ ਹੋਰ ਸਮਝਦਾਰ ਤੇ ਵਿਅਕਤੀਗਤ ਬਣਾਉਣ 'ਤੇ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ 'ਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਮੁੱਖ ਲੋੜ ਹੈ, ਜਿਸ ਕਰਕੇ ਯੂਨੀਵਰਸਿਟੀ ਵਲੋਂ ਨਵੀਂ ਸਿੱਖਿਆ ਨੀਤੀ ਤਹਿਤ ਲਗਾਤਾਰ ਕਾਰਜਸ਼ੀਲ ਹੈ | ਐਜੂਕਨਕਲੇਵ ਦੌਰਾਨ ਮੁੱਖ ਤੌਰ 'ਤੇ ਏ. ਆਈ. ਆਧਾਰਿਤ ਸਿੱਖਣ, ਵਿਅਕਤੀਗਤ ਪੜ੍ਹਾਈ, ਡਿਜ਼ੀਟਲ ਕਲਾਸਰੂਮ ਅਤੇ ਅਧਿਆਪਕਾਂ ਦੀ ਬਦਲਦੀ ਭੂਮਿਕਾ 'ਤੇ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਭਾਗੀਦਾਰਾਂ ਨੇ ਸਿੱਖਿਆ 'ਚ ਨਵੀਂ ਤਕਨਾਲੋਜੀ ਨੂੰ ਅਪਣਾਉਣ ਤੇ ਵਿਦਿਆਰਥੀਆਂ 'ਚ ਸੋਚਣ ਦੀ ਸਮਰੱਥਾ ਅਤੇ ਰਚਨਾਤਮਕਤਾ ਵਧਾਉਣ ਬਾਰੇ ਵਿਚਾਰ ਸਾਂਝੇ ਕੀਤੇ |
ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਨੇ ਪਿ੍ੰਸੀਪਲਅਧਿਆਪਕ ਐਜੂਕਨਕਲੇਵ ਕਰਵਾਇਆ
ਅਜੀਤ ਡੈਸਕ
12-04-2026