19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਕਲਸ ਚੜ੍ਹਾਏ ਗਏ

Ad Position 21
No active advertisement
ਅਜੀਤ ਡੈਸਕ 12-04-2026

ਦਸੂਹਾ, 11 ਅਪ੍ਰੈਲ (ਭੁੱਲਰ)-ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਬਣਾਈ ਜਾ ਰਹੀ ਨਵੀਂ ਆਲੀਸ਼ਾਨ ਇਮਾਰਤ 'ਤੇ ਗੁੰਬਦਾਂ ਦੇ ਕੱਲਸ ਜੈਕਾਰਿਆਂ ਦੀ ਗੂੰਜ ਵਿਚ ਚੜ੍ਹਾਏ ਗਏ | ਇਸ ਮੌਕੇ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਦੇ ਕਥਾਵਾਚਕ ਗਿਆਨੀ ਸਰਤਾਜ ਸਿੰਘ ਬਸਰਾਵਾਂ ਵਲੋਂ ਅਰਦਾਸ ਕੀਤੀ ਗਈ ਉਪਰੰਤ ਸੰਗਤਾਂ ਵਲੋਂ ਕਲਸ਼ ਚੜ੍ਹਾਉਣ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਨੇ ਦੱਸਿਆ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੱਧਰ 'ਤੇ ਕਾਰ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਤੋਂ ਬਾਅਦ ਸਰੋਵਰ ਦੀ ਕਾਰ ਸੇਵਾ ਵੀ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਐਡਮਿਨ ਬਲਾਕ, ਲੰਗਰ ਹਾਲ, ਪਾਰਕਿੰਗ ਅਤੇ ਆਧੁਨਿਕ ਤਕਨੀਕ ਵਾਲੇ ਵਾਸ਼ਰੂਮ ਵੀ ਬਣਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸੰਪ੍ਰਦਾਇ ਕਾਰ ਸੇਵਾ ਵਲੋਂ ਪੰਜਾਬ ਤੋਂ ਇਲਾਵਾ ਹੋਰ ਵੀ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਇਤਿਹਾਸਕ ਗੁਰਧਾਮਾਂ ਦੀ ਕਾਰ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਕਾਰ ਸੇਵਾ ਵਾਲੀ ਬੱਸ ਰਾਹੀਂ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਸਕਦੀਆਂ ਹਨ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਮੁੱਖ ਸੇਵਾਦਾਰ ਡੇਰਾ ਗੁਰੂਸਰ ਟਕਸਾਲ ਖੁੱਡਾ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਦੀਪ ਸਿੰਘ ਢੀਂਡਸਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਰਾਜ ਗੁਰਸ਼ਰਨ ਸਿੰਘ ਬਲੱਗਣ, ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਮਹੰਤ ਸੌਦਾਗਰ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਨਰਿੰਦਰ ਪਾਲ ਸਿੰਘ ਭਾਟੀਆ, ਮਹੰਤ ਸੌਦਾਗਰ ਸਿੰਘ, ਜਸਵੰਤ ਸਿੰਘ ਕਾਹਲੋ, ਡਾਕਟਰ ਸੱਜਣ ਸਿੰਘ ਘੋਗਰਾ ਆਦਿ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਨਿਭਾਈਆਂ ਜਾ ਰਹੀਆਂ ਵਿਲੱਖਣ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰ ਸੇਵਾ ਵਿਚ ਵਧ ਚੜ ਕੇ ਯੋਗਦਾਨ ਪਾਉਣ ਅਤੇ ਇੱਟਾਂ, ਸਰੀਆ, ਸੀਮੈਟ ਅਤੇ ਹੋਰ ਸਮੱਗਰੀ ਰਾਹੀਂ ਆਪਣਾ ਬਣਦਾ ਯੋਗਦਾਨ ਜਰੂਰ ਪਾਉਣ | ਇਸ ਮੌਕੇ ਬਾਬਾ ਅਵਤਾਰ ਸਿੰਘ ਧੱਤਲ, ਸੰਤ ਸੁਖਜੀਤ ਸਿੰਘ ਖੁੱਡਾ, ਬਾਬਾ ਲਸ਼ਕਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਮਨਦੀਪ ਸਿੰਘ, ਸਰਪੰਚ ਕੁਲਦੀਪ ਸਿੰਘ, ਜੋਗਿੰਦਰ ਸਿੰਘ ਚੀਮਾ, ਸਰਪੰਚ ਮੋਹਣ ਸਿੰਘ ਟਾਂਡਾ ਰਾਮ ਸਹਾਇ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਮਨਜੀਤ ਸਿੰਘ, ਬਲਵਿੰਦਰ ਸਿੰਘ ਬੋਦਲ ਜਿਲ੍ਹਾ ਮੀਤ ਪ੍ਰਧਾਨ ਐਸ.ਸੀ ਵਿੰਗ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਗਰਨਾ ਸਾਹਿਬ ਹਰਪਾਲ ਸਿੰਘ ਬਿੱਟਾ, ਸਾਬਕਾ ਸਰਪੰਚ ਵੀਰ ਇੰਦਰ ਸਿੰਘ ਮਸ਼ਿਆਣਾ, ਗੁਰਨੂਰ ਸਿੰਘ, ਰਜਿੰਦਰ ਸਿੰਘ ਮਸ਼ਿਆਣਾ ਸਰਕਲ ਪ੍ਰਧਾਨ ਕਿਸਾਨ ਬਿੰਗ, ਸਾਬਕਾ ਸਰਪੰਚ ਬੀਬੀ ਗੁਰਦੀਪ ਕੌਰ ਬੋਦਲ, ਹਰਕਿਰਨ ਕੌਰ ਰਿਕੀ ਬੋਦਲ, ਇੰਸਪੈਕਟਰ ਸੋਢੀ ਸਿੰਘ, ਗੁਰੂ ਬਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ ਰਾਜਾ, ਨਿਰਮਲਜੀਤ ਕੌਰ ਭੁੱਲਰ, ਪਰਮਜੀਤ ਕੌਰ ਟਾਂਡਾ ਰਾਮ ਸਹਾਇ, ਭਜਨ ਕੌਰ, ਅਵਿਨਾਸ਼ ਕੌਰ, ਡਾਕਟਰ ਨਵਤਿੰਦਰ ਪ੍ਰੀਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੈੱਲਕਮ ਇਲਾਕੇ ਦੀ ਪੁਲਿਸ ਨੇ ਤਿੰਨ ਕਾਤਲਾਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਦਲ ਖ਼ਾਲਸਾ ਨੇ ਮੋਗਾ 'ਚ ਕੱਲ੍ਹ ਸੱਦਿਆ ਪੰਥਕ ਇਕੱਠ
Ad Position 24