26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀਆਂ ਪੁਲਿਸ ਰਿਮਾਂਡ ਦੌਰਾਨ ਖੁੱਲ੍ਹੀਆਂ ਅਹਿਮ ਪਰਤਾਂ

Ad Position 21
No active advertisement
ਅਜੀਤ ਡੈਸਕ 12-04-2026

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਗਿ੍ਫ਼ਤਾਰ ਮੁਲਜ਼ਮਾਂ ਨੇ ਪੁਲਿਸ ਰਿਮਾਂਡ ਦੌਰਾਨ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ | ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਮਲੇ ਦੇ ਪਿੱਛੇ ਖ਼ਾਲਿਸਤਾਨੀ ਸਮਰਥਕਾਂ ਦਾ ਹੱਥ ਸੀ, ਜਿਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਬਣਾ ਕੇ ਇਸ ਸਾਜਿਸ਼ ਨੂੰ ਅੰਜ਼ਾਮ ਦਿੱਤਾ ਸੀ | ਹਮਲੇ ਉਪਰੰਤ ਵਾਇਰਲ ਹੋਈ ਸੋਸ਼ਲ ਮੀਡੀਆ ਪੋਸਟ ਮੁਤਾਬਿਕ ਇਹ ਹਮਲਾ ਤਰਨਤਾਰਨ ਵਿਖੇ ਹੋਏ ਰਣਜੀਤ ਸਿੰਘ ਦੇ ਕਤਲ ਦਾ ਬਦਲਾ ਲੈਣ ਦੇ ਨਾਂਅ 'ਤੇ ਕੀਤਾ ਗਿਆ | ਇਸ ਸਾਜਿਸ਼ ਨੂੰ ਖ਼ਾਲਿਸਤਾਨੀ ਸਮਰਥਕ ਸੁਖਜਿੰਦਰ ਸਿੰਘ ਵਲੋਂ ਅੰਜਾਮ ਦਿੱਤੇ ਜਾਣ ਦੀ ਜ਼ਿੰਮੇਵਾਰੀ ਵੀ ਸੋਸ਼ਲ ਮੀਡੀਆ 'ਤੇ ਲਈ ਗਈ ਹੈ | ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੂੰ 2 ਲੱਖ ਰੁ. ਦੇਣ ਦਾ ਵਾਅਦਾ ਕੀਤਾ ਗਿਆ ਸੀ | ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਨੇ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਲਈ ਕੇਂਦਰ 'ਚ ਰਾਜ ਕਰ ਰਹੀ ਸਿਆਸੀ ਪਾਰਟੀ ਭਾਜਪਾ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ | ਵਰਤਿਆ ਗਿਆ ਅਸਲ੍ਹਾ ਤੇ ਬਾਰੂਦ ਸਰਹੱਦ ਪਾਰ ਤੋਂ ਮੰਗਵਾਇਆ ਗਿਆ ਸੀ | ਮੁਲਜ਼ਮ ਦੋ ਗ੍ਰਨੇਡ ਲੈ ਕੇ ਸ਼ਹਿਰ ਵਿਚ ਦਾਖ਼ਲ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦਾ ਹਮਲੇ ਲਈ ਇਸਤੇਮਾਲ ਕੀਤਾ ਗਿਆ, ਜਦਕਿ ਦੂਜਾ ਉਹ ਵਾਪਸ ਲੈ ਗਏ | ਇਸ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ 7 ਮੁਲਜ਼ਮਾਂ ਨੂੰ ਰਿਮਾਂਡ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ | ਸੂਤਰਾਂ ਅਨੁਸਾਰ ਹਾਲਾਂਕਿ ਇਕ-ਦੋ ਹੋਰ ਸ਼ੱਕੀ ਐਸ. ਐਸ. ਓ. ਸੀ. ਦੀ ਰਡਾਰ 'ਤੇ ਹਨ, ਜਿਨ੍ਹਾਂ ਖ਼ਿਲਾਫ਼ ਸਬੂਤ ਮਿਲਣ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਚੇਨਈ ਨੇ ਦਿੱਲੀ ਨੂੰ 23 ਦੌੜਾਂ ਨਾਲ ਹਰਾਇਆ <br/> ਅਗਲੀ ਖ਼ਬਰ ਖ਼ਵਾਜਾ ਆਸਿਫ਼ ਦੇ ਇਜ਼ਰਾਈਲ ਨੂੰ ਮਨੁੱਖਤਾ ਲਈ ਕੈਂਸਰ ਦੱਸਣ 'ਤੇ ਨੇਤਨਯਾਹੂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Ad Position 24