15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਕਾਲੀ ਦਲ ਵਿਚ ਸ਼ਾਮਿਲ ਹੋਏ 'ਆਪ' ਆਗੂ ਨੂੰ ਟਿਕਟ ਦੇਣ ਦੀਆਂ ਚਰਚਾਵਾਂ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੀ ਸਿਆਸਤ ਭਖੀ <br/>

Ad Position 21
No active advertisement
ਅਜੀਤ ਡੈਸਕ 13-04-2026

ਤਰਨ ਤਾਰਨ, 12 ਅਪ੍ਰੈਲ (ਹਰਿੰਦਰ ਸਿੰਘ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਵਲੋਂ ਆਪਣੇ ਦਰਜਨ ਤੋਂ ਵੱਧ ਸਮਰਥਕ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਮਿਲਣ ਦੀਆਂ ਚਰਚਾਵਾਂ ਵਿਚ ਆਉਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ | ਹਲਕਾ ਖਡੂਰ ਸਾਹਿਬ ਤੋਂ ਟਿਕਟ ਦੇ ਦਾਅਵੇਦਾਰ, ਜੋ ਕਿ ਪਹਿਲਾਂ ਆਪਣੀ-ਆਪਣੀ ਡੱਫਲੀ ਵਜਾ ਕੇ ਟਿਕਟ ਹਾਸਲ ਕਰਨ ਲਈ ਵੱਖਰੇ-ਵੱਖਰੇ ਤੌਰ 'ਤੇ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਸਨ, ਹੁਣ ਇਕ ਮੰਚ 'ਤੇ ਇਕੱਠੇ ਹੋ ਗਏ ਹਨ, ਜਿਸ ਨਾਲ ਇਸ ਹਲਕੇ ਦੀ ਸਿਆਸਤ ਬਦਲਦੀ ਨਜ਼ਰ ਆ ਰਹੀ ਹੈ | ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਲੰਮਾ ਸਮਾਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਮਾਝੇ ਦੇ ਜਰਨੈਲ ਕਹਾਏ ਜਾਂਦੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਕਰਦੇ ਸਨ | ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਲੜਕੇ ਰਵਿੰਦਰ ਸਿੰਘ ਬ੍ਰਹਮਪੁਰਾ ਇਸ ਹਲਕੇ ਤੋਂ ਅਕਾਲੀ ਦਲ ਟਿਕਟ 'ਤੇ ਜਿੱਤ ਕੇ ਵਿਧਾਇਕ ਬਣੇ ਸਨ | ਜਥੇ. ਬ੍ਰਹਮਪੁਰਾ ਦੇ ਭਾਣਜੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਹਨ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਅਕਾਲੀ ਦਲ ਦੇ ਪ੍ਰਧਾਨ ਵੀ ਹਨ | ਉਹ ਵੀ ਇਸ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਹਾਸਲ ਕਰਨ ਲਈ ਆਪਣੇ ਦਾਅਵੇਦਾਰੀ ਜਤਾਅ ਚੁੱਕੇ ਹਨ | ਇਸ ਦੇ ਨਾਲ ਹੀ ਐਸ.ਐਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਤਰਫੋਂ ਚੋਣ ਲੜਨ ਦੇ ਇਛੁੱਕ ਹਨ | ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕੌਮੀ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਵੀ ਹਲਕੇ ਤੋਂ ਅਕਾਲੀ ਦਲ ਦੀ ਨੁਮਾਇੰਦਗੀ ਕਰਨ ਲਈ ਲੋਕਾਂ ਵਿਚ ਵਿਚਰ ਰਹੇ ਹਨ | ਉਕਤ ਸਾਰੇ ਅਕਾਲੀ ਆਗੂ ਲੰਮੇ ਅਰਸੇ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਆ ਰਹੇ ਹਨ | ਪਿਛਲੇ ਦਿਨੀਂ ਪੱਟੀ ਹਲਕੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਇਕ ਸਰਪੰਚ ਅਤੇ ਧੜੱਲੇਦਾਰ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਆਪਣੇ ਕਈ ਸਮਰਥਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ ਅਤੇ ਉਸ ਸਮੇਂ ਚਰਚਾ ਸੀ ਕਿ ਸੁਖਬੀਰ ਸਿੰਘ ਬਾਦਲ ਇਸ ਆਗੂ ਨੂੰ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਇਸ ਪ੍ਰੋਗਰਾਮ ਤੋਂ ਕੁਝ ਦਿਨ ਪਹਿਲਾਂ ਹੀ ਮਿਲਣ ਤੋਂ ਬਾਅਦ ਇਹ ਜਿੰਮੇਵਾਰੀ ਰੁਕ ਗਈ | ਹੁਣ ਫਿਰ ਚਰਚਾਵਾਂ ਹਨ ਕਿ ਆਉਣ ਵਾਲੇ ਦਿਨਾਂ ਵਿਚ ਉਕਤ ਆਗੂ ਨੂੰ ਹਲਕਾ ਖਡੂਰ ਸਾਹਿਬ ਦੀ ਇੰਚਾਰਜੀ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ, ਜਿਸ ਨੂੰ ਦੇਖਦਿਆਂ ਅਕਾਲੀ ਦਲ ਦੇ ਉਕਤ ਸਾਰੇ ਸੀਨੀਅਰ ਆਗੂਆਂ ਵਲੋਂ ਇਕਜੁੱਟ ਹੋ ਕੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਵਿਚ ਸੁਖਬੀਰ ਸਿੰਘ ਬਾਦਲ ਨੂੰ ਇਕ ਦੋ ਦਿਨਾਂ ਵਿਚ ਮਿਲਣ ਦਾ ਪੋ੍ਰਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਉਹ ਮੰਗ ਕਰਨਗੇ ਕਿ ਖਡੂਰ ਸਾਹਿਬ ਹਲਕੇ ਦੀ ਜਿੰਮੇਵਾਰੀ ਇਸ ਹਲਕੇ ਤੋਂ ਕਿਸੇ ਸੀਨੀਅਰ ਅਕਾਲੀ ਆਗੂ ਨੂੰ ਹੀ ਦਿੱਤੀ ਜਾਵੇ | ਉਕਤ ਅਕਾਲੀ ਆਗੂ ਕਿਸੇ ਹੋਰ ਬਾਹਰੀ ਵਿਅਕਤੀ ਨੂੰ ਹਲਕਾ ਇੰਚਾਰਜੀ ਦੇਣ ਦੀਆਂ ਚਰਚਾਵਾਂ ਨੂੰ ਰੋਕਣ ਲਈ ਇਕਜੁੱਟ ਹੋ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਜੇਕਰ ਸ਼ੋ੍ਰਮਣੀ ਅਕਾਲੀ ਦਲ ਸੀਨੀਅਰ ਅਕਾਲੀ ਆਗੂਆਂ ਨੂੰ ਨਜ਼ਰਅੰਦਾਜ ਕਰਕੇ ਕਿਸੇ ਹੋਰ ਵਿਅਕਤੀ ਨੂੰ ਹਲਕਾ ਇੰਚਾਰਜ ਲਗਾਉਂਦਾ ਹੈ ਤਾਂ ਖਡੂਰ ਸਾਹਿਬ ਹਲਕੇ ਵਿਚ ਜਿਥੇ ਬਗਾਵਤ ਉਠ ਸਕਦੀ ਹੈ, ਉਥੇ ਇਸ ਹਲਕੇ ਦੇ ਸਮੀਕਰਨ ਵੀ ਬਦਲਦੇ ਨਜ਼ਰ ਆਉਣਗੇ |

Ad Position 22
No active advertisement
ਪਿਛਲੀ ਖ਼ਬਰ ਜਲਿ੍ਹਆਂਵਾਲਾ ਬਾਗ ਸਾਕੇ ਤੋਂ ਪਹਿਲਾਂ ਜਨਰਲ ਡਾਇਰ ਵਲੋਂ ਜਾਰੀ ਕੀਤੇ 'ਐਲਾਨ' ਤੋਂ ਜ਼ਿਆਦਾਤਰ ਲੋਕ ਰਹੇ ਬੇਖ਼ਬਰ ਅਗਲੀ ਖ਼ਬਰ ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' 'ਚ ਮੋਹਰੀ ਭੂਮਿਕਾ ਨਿਭਾਈ <br/>
Ad Position 24