15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਰਵਿੰਦ ਕੇਜਰੀਵਾਲ, ਕੁਲਤਾਰ ਸਿੰਘ ਸੰਧਵਾਂ ਤੇ ਦੀਪਕ ਬਾਲੀ ਵਲੋਂ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 13-04-2026
ਚੰਡੀਗੜ੍ਹ, 12 ਅਪ੍ਰੈਲ (ਅਜੀਤ ਬਿਊਰੋ)–ਪੰਜਾਬ ਕਲਚਰ ਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮਹਾਨ ਪਿੱਠਵਰਤੀ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੇ ਇਕ ਅਜਿਹੀ ਮਹਾਨ ਆਵਾਜ਼ ਗੁਆ ਦਿੱਤੀ ਹੈ, ਜਿਸ ਨੇ ਦਹਾਕਿਆਂ ਤੱਕ ਆਪਣੀਆਂ ਸੁਰਾਂ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ | ਦੀਪਕ ਬਾਲੀ ਨੇ ਕਿਹਾ ਕਿ ਆਸ਼ਾ ਭੋਂਸਲੇ ਦੇ ਦਿਹਾਂਤ ਦੀ ਖ਼ਬਰ ਨਾਲ ਮਨ ਬਹੁਤ ਦੁਖੀ ਹੈ | 92 ਸਾਲ ਦੀ ਉਮਰ ਤੱਕ ਉਨ੍ਹਾਂ ਦਾ ਜੀਵਨ ਪ੍ਰਾਪਤੀਆਂ ਨਾਲ ਭਰਿਆ ਰਿਹਾ ਤੇ ਉਨ੍ਹਾਂ ਨੇ ਆਪਣੇ ਲੰਬੇ ਸੰਗੀਤਕ ਸਫ਼ਰ ਵਿਚ ਅਣਗਿਣਤ ਯਾਦਗਾਰੀ ਗੀਤਾਂ ਨਾਲ ਭਾਰਤ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ | ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਸ਼ਾ ਭੋਂਸਲੇ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 'ਸੁਰਾਂ ਦੀ ਮਲਿਕਾ' ਆਸ਼ਾ ਭੋਂਸਲੇ ਜੀ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਰਿੰਦਾਵਨ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪਿ੍ਯੰਕਾ ਚੋਪੜਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
Ad Position 24