14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁ. ਬੜੂ ਸਾਹਿਬ ਵਿਖੇ ਤਿੰਨ ਰੋਜ਼ਾ 'ਵਿਸਾਖੀ ਸਮਾਗਮ' ਅੱਜ ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 13-04-2026

ਸੰਗਰੂਰ, ਧਰਮਗੜ੍ਹ, 12 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਗੁ. ਬੜੂ ਸਾਹਿਬ (ਹਿ.ਪ੍ਰ.) ਵਿਖੇ ਤਿੰਨ ਰੋਜ਼ਾ 'ਵਿਸਾਖੀ ਸਮਾਗਮ' 12 ਤੋਂ 14 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਉੱਪ ਪ੍ਰਧਾਨ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਤੇ ਪਹਿਲੇ ਦਿਨ ਹੀ ਇੰਟਰਨਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਲੋਂ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਉਤਮ ਬੀਜਾਂ ਅਤੇ ਖੇਤੀ ਦੀ ਵਧੀਆ ਪੈਦਾਵਾਰ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ | ਇਸ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਨਾਲ ਸੰਬੰਧਿਤ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ ਬੜੂ ਸਾਹਿਬ ਤੋਂ ਮਛੇਰ ਤੱਕ ਸਜਾਏ ਜਾਣਗੇ ਤੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ | ਸਮਾਗਮ ਦੇ ਅਖੀਰਲੇ ਦਿਨ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਓਥੇ ਨਾਲ ਹੀ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ ਤੇ ਸ਼ਾਮ ਨੂੰ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ, ਜਿਸ 'ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਨਾਮੀ ਪਹਿਲਵਾਨ ਕੁਸ਼ਤੀ ਦੇ ਜੌਹਰ ਵਿਖਾਉਣਗੇ | ਇਸ ਸਮਾਗਮ ਦੌਰਾਨ ਜਿੱਥੇ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਵਿਸ਼ੇਸ਼ ਹਾਜ਼ਰੀ ਭਰਨਗੇ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨੂੰ ਪ੍ਰਵਚਨ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੂੰ ਬੇਅਦਬੀ ਸੰਬੰਧੀ ਕਾਨੂੰਨ ਬਣਾਉਣ ਦਾ ਕੋਈ ਹੱਕ ਨਹੀਂ-ਜਥੇਦਾਰ ਵਧਾਵਾ ਸਿੰਘ ਅਗਲੀ ਖ਼ਬਰ ਪੰਜਾਬ 'ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ, ਤਾਪਮਾਨ 'ਚ ਵਾਧੇ ਦੇ ਆਸਾਰ
Ad Position 24