ਚੰਡੀਗੜ੍ਹ, 12 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਧਮਾਕੇ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਜਾਂਚ ਨੂੰ ਹੋਰ ਤੇਜ਼ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਦੋਵੇਂ ਨੌਜਵਾਨ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਹਨ ਤੇ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਹਿਚਾਣ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ, ਜੋ ਕਿ ਇੱਕੋ ਪਿੰਡ ਦੇ ਰਹਿਣ ਵਾਲੇ ਹਨ | ਦੋਵਾਂ ਨੂੰ ਅੰਮਿ੍ਤਸਰ ਇਲਾਕੇ 'ਚ ਕੀਤੀ ਗਈ ਸੁਚੱਜੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ | ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਗ੍ਰਨੇਡ ਹਾਸਲ ਕਰਨ, ਇਸਦੀ ਆਵਾਜਾਈ ਤੇ ਮਾਮਲੇ ਨਾਲ ਜੁੜੀ ਰਕਮ ਦੀ ਵੰਡ ਕਰਨ 'ਚ ਭੂਮਿਕਾ ਨਿਭਾਈ ਸੀ | ਇਸ ਮਾਮਲੇ ਦੇ ਤਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਨਾਲ ਜੁੜਦੇ ਨਜ਼ਰ ਆ ਰਹੇ ਹਨ |