02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਾਬ ਵਿਧਾਨ ਸਭਾ 'ਚ ਪ੍ਰਸਿੱਧ ਸ਼ਖ਼ਸੀਅਤਾਂ ਤੇ ਜਲਿ੍ਹਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 14-04-2026
ਚੰਡੀਗੜ੍ਹ, 13 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਨੇ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਤੇ ਨਾਗਰਿਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਸਦਨ ਨੇ ਜਿਥੇ ਜਲਿ੍ਹਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ, ਉੱਥੇ ਸਦਨ ਨੇ ਸਾਬਕਾ ਮੰਤਰੀ ਸ. ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵਲੋਂ ਕੀਤੀ ਲੋਕ ਸੇਵਾ ਤੇ ਪੰਜਾਬ ਦੇ ਵਿਕਾਸ ਵਿਚ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਲੰਮੇ ਰਾਜਨੀਤਿਕ ਜੀਵਨ ਤੇ ਲੋਕ ਭਲਾਈ ਪ੍ਰਤੀ ਸਮਰਪਣ ਨੂੰ ਸਰਾਹਿਆ | ਇਸ ਦੇ ਨਾਲ ਹੀ ਸਦਨ ਵਲੋਂ ਹਾਲ ਹੀ ਵਿਚ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਤੀਰਥ ਅਸਥਾਨ ਮਥੁਰਾ ਵਿ੍ੰਦਾਵਨ ਵਿਖੇ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਢਲੀਆਰਾ ਵਿਖੇ ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾਮੁਖੀ ਦੇ ਦਰਸ਼ਨਾਂ ਲਈ ਜਾ ਰਹੇ ਪੰਜਾਬ ਦੇ ਯਾਤਰੀਆਂ ਨਾਲ ਵਾਪਰੇ ਦੁਖਦਾਈ ਹਾਦਸਿਆਂ ਵਿਚ ਜਾਨ ਗੁਆਉਣ ਵਾਲਿਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਗਈ | ਇਸ ਤੋਂ ਇਲਾਵਾ ਸਦਨ ਵਲੋਂ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਦੇਸ਼ਧ੍ਰੋਹ ਵਰਗੇ ਗੰਭੀਰ ਦੋਸ਼ਾਂ ਦੇ ਬਾਵਜੂਦ ਜ਼ਮਾਨਤ, ਲੰਬੀ ਹਿਰਾਸਤ ਨੂੰ ਅਦਾਲਤ ਨੇ ਦੱਸਿਆ ਬੇਇਨਸਾਫੀ ਅਗਲੀ ਖ਼ਬਰ ਪੰਜ ਸਿੱਖ ਸ਼ਰਧਾਲੂ ਗੁਰਧਾਮਾਂ ਦੀ ਯਾਤਰਾ ਵਿਚਾਲੇ ਛੱਡ ਪਾਕਿਸਤਾਨ ਤੋਂ ਵਤਨ ਪਰਤੇ
Ad Position 24
No active advertisement