ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਪਹੁੰਚੇ ਭਾਰਤੀ ਜਥੇ ਅਤੇ ਦੋਵਾਂ ਦੇਸ਼ਾਂ ਦੇ ਸਿੱਖ ਆਗੂਆਂ ਦੀ ਹਾਜ਼ਰੀ 'ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਮਾਗਮ ਦੌਰਾਨ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਰਹਿ ਚੁਕੇ ਗੋਪਾਲ ਸਿੰਘ ਚਾਵਲਾ ਦੁਆਰਾ ਲਗਾਏ ਗਏ | ਸਮਾਰੋਹ 'ਚ ਚਾਵਲਾ ਨੇ ਕਿਹਾ ਕਿ ਪਾਕਿ ਸਰਕਾਰ ਅਤੇ ਸੁਰੱਖਿਆ ਅਦਾਰਿਆਂ ਵਲੋਂ ਲਗਾਈਆਂ ਪਾਬੰਦੀਆਂ ਦੇ ਚੱਲਦਿਆਂ ਉਹ ਖੁੱਲ੍ਹ ਕੇ ਆਪਣੇ ਵਿਚਾਰ ਭਾਰਤੀ ਯਾਤਰੂਆਂ ਨਾਲ ਸਾਂਝੇ ਨਹੀਂ ਕਰ ਰਿਹਾ | ਉਸ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰ ਲਈ ਭਾਰਤੀ ਸੰਗਤ ਨੂੰ ਬਿਨਾ ਰੋਕ-ਟੋਕ ਆਉਣ ਦੀ ਆਗਿਆ ਦਿੱਤੀ ਜਾਵੇ | ਉਸ ਨੇ ਇਹ ਵੀ ਅਪੀਲ ਕੀਤੀ ਕਿ ਕਰਤਾਰਪੁਰ ਲਾਂਘੇ ਦੀ ਤਰਜ਼ 'ਤੇ ਅੰਮਿ੍ਤਸਰ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਲਈ ਭਾਰਤ ਅਤੇ ਪਾਕਿ ਸਰਕਾਰ ਸਾਂਝੇ ਤੌਰ 'ਤੇ ਲਾਂਘਾ ਤਿਆਰ ਕਰੇ ਤਾਂ ਕਿ ਭਾਰਤੀ ਯਾਤਰੂ ਆਸਾਨੀ ਨਾਲ ਬਿਨਾ ਕਿਸੇ ਰੁਕਾਵਟ ਦੇ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਦੇ ਦਰਸ਼ਨ ਕਰ ਸਕਣ | ਦੂਜੇ ਪਾਸੇ, ਫਾਰੂਕਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਜਥੇ ਨੂੰ ਸੰਬੋਧਨ ਕਰਦਿਆਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਕਿਹਾ ਕਿ ਵਿਸਾਖੀ ਮੇਲੇ ਦਾ ਮੁੱਖ ਸਮਾਗਮ 14 ਅਪ੍ਰੈਲ ਨੂੰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਵੇਗਾ | ਮੁੱਖ ਸਮਾਗਮ 'ਚ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਚੇਅਰਮੈਨ ਈ. ਟੀ. ਪੀ. ਬੀ. ਕਮਰ-ਉਜ਼-ਜ਼ਮਾਨ, ਵੱਖ-ਵੱਖ ਦੇਸ਼ਾਂ ਦੇ ਰਾਜਦੂਤ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣਗੇ | ਇਸ ਤੋਂ ਇਲਾਵਾ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਹੋਏ ਇਕ ਸਮਾਰੋਹ 'ਚ ਨਾਸਿਰ ਮੁਸ਼ਤਾਕ ਅਤੇ ਰਮੇਸ਼ ਸਿੰਘ ਅਰੋੜਾ ਵਲੋਂ ਬਾਬਰ ਜਲੰਧਰੀ ਨੂੰ ਉਨ੍ਹਾਂ ਦੀਆਂ