02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅੰਮਿ੍ਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿਸਤਾਨ-ਆਈ. ਐੱਸ. ਆਈ. ਦਾ ਹੱਥ ਆਇਆ ਸਾਹਮਣੇ

Ad Position 21
No active advertisement
ਅਜੀਤ ਡੈਸਕ 14-04-2026
ਅੰਮਿ੍ਤਸਰ/ਅਜਨਾਲਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਾਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ 'ਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ | ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੰਦੇ ਹੋਏ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਚੱਕ ਡੋਗਰਾਂ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮਿ੍ਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮਿ੍ਤਸਰ ਦੇ ਬਾਬਾ ਗਮ ਚੱਕ ਬੱਲੜਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮਿ੍ਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮਿ੍ਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮਿ੍ਤਸਰ ਦੇ ਸਾਰੰਗਦੇਵ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਸੀ | ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਿਤ ਹੈਂਡਲਰ ਦੇ ਸੰਪਰਕ 'ਚ ਸੀ | ਡੀ. ਜੀ. ਪੀ. ਨੇ ਦੱਸਿਆ ਕਿ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਇਸ ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾਇਆ ਗਿਆ ਸੀ ਤੇ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਲਾਲਚ ਦੇ ਕੇ ਪ੍ਰੇਰਿਤ ਕੀਤਾ ਜਾਂਦਾ ਸੀ | ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਘਰਿੰਡਾ ਨੇੜੇ ਇਕ ਸਥਾਨ ਤੋਂ ਦੋ ਹੈਂਡ ਗ੍ਰਨੇਡ ਹਾਸਿਲ ਕੀਤੇ ਸਨ | ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਮਲੇ ਉਪਰੰਤ ਪਾਕਿਸਤਾਨੀ ਹੈਂਡਲਰ ਵਲੋਂ ਉਨ੍ਹਾਂ ਨੂੰ ਬਹੁਤ ਘੱਟ ਪੈਸੇ ਦਿੱਤੇ ਗਏ | ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ.ਐੱਸ.ਪੀ.) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੰਮਿ੍ਤਸਰ ਦਿਹਾਤੀ ਪੁਲਿਸ ਨਾਲ ਇਕ ਖੁਫੀਆ ਕਾਰਵਾਈ ਵਿਚ ਪੁਲਿਸ ਟੀਮਾਂ ਨੇ ਥਾਣਾ ਭਿੰਡੀ ਸੈਦਾਂ ਗ੍ਰਨੇਡ ਹਮਲੇ ਦੇ ਕੇਸ ਵਿਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਫਰੀਦਕੋਟ ਤੋਂ ਗਿ੍ਫ਼ਤਾਰ ਕਰ ਲਿਆ ਉਪਰੰਤ ਅੱਗੇ ਦੀ ਜਾਂਚ ਦੌਰਾਨ ਚਾਰ ਹੋਰ ਮੁਲਮਜ਼ਾਂ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧ ਵਿਚ ਵੱਖ-ਵੱਖ ਧਾਰਾਵਾਂ ਤਹਿਤ ੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ <br/> ਅਗਲੀ ਖ਼ਬਰ ਅੰਮਿ੍ਤਸਰ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਲਾਂਘਾ ਬਣਾਇਆ ਜਾਵੇ-ਗੋਪਾਲ ਸਿੰਘ ਚਾਵਲਾ
Ad Position 24
No active advertisement