19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

19 ਸੂਬੇ ਅਤੇ ਕੇਂਦਰ ਸਰਕਾਰ ਮੇਰੇ ਵਿਰੁੱਧ ਇੱਕਜੁੱਟ ਹੋਏ-ਮਮਤਾ

Ad Position 21
No active advertisement
ਅਜੀਤ ਡੈਸਕ 14-04-2026
ਸੂਰੀ (ਪੱਛਮੀ ਬੰਗਾਲ), 13 ਅਪ੍ਰੈਲ (ਪੀ. ਟੀ. ਆਈ.)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ 19 ਰਾਜ ਅਤੇ ਕੇਂਦਰ ਸਰਕਾਰ ਉਨ੍ਹਾਂ ਵਿਰੁੱਧ ਇੱਕਜੁੱਟ ਹੋ ਗਈ ਹੈ, ਅਤੇ ਉਹ ਆਮ ਲੋਕਾਂ ਲਈ ਇਕੱਲੀ ਲੜ ਰਹੀ ਹੈ¢ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ ਦੇ ਦੇਸ਼ ਭਰ ਦੇ 19 ਸੂਬਿਆਂ ਵਿਚ ਸਰਕਾਰਾਂ ਹਨ¢ ਬੀਰਭੂਮ ਜ਼ਿਲ੍ਹੇ ਦੇ ਸੂਰੀ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟੀ.ਐੱਮ.ਸੀ. ਮੁਖੀ ਨੇ ਕਿਹਾ ਕਿ ਭਾਜਪਾ ਦਿੱਲੀ ਤੋਂ ਫÏਜਾਂ ਦੀ ਵਰਤੋਂ ਕਰਕੇ ਪੱਛਮੀ ਬੰਗਾਲ ਚੋਣਾਂ ਨਹੀਂ ਜਿੱਤ ਸਕੇਗੀ¢ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਤਿ੍ਣਮੂਲ ਕਾਂਗਰਸ 226 ਤੋਂ ਵੱਧ ਸੀਟਾਂ ਜਿੱਤੇਗੀ | ਮਮਤਾ ਬੈਨਰਜੀ ਨੇ ਇਹ ਵੀ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਨÏਜਵਾਨਾਂ ਦੇ ਮਨਾਂ ਨੂੰ ਪ੍ਰਭਾਵਿਤ ਕਰਨ ਲਈ ਪ੍ਰਸਾਰਿਤ ਕੀਤਾ ਜਾ ਰਿਹਾ ਹੈ¢ ਜ਼ਿਕਰਯੋਗ ਹੈ ਕਿ 294 ਮੈਂਬਰੀ ਸੂਬਾ ਵਿਧਾਨ ਸਭਾ ਲਈ ਚੋਣਾਂ 23 ਅਤੇ 29 ਅਪ੍ਰੈਲ ਨੂੰ ਦੋ ਪੜਾਵਾਂ ਵਿੱਚ ਹੋਣਗੀਆਂ, ਨਤੀਜੇ 4 ਮਈ ਨੂੰ ਐਲਾਨੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਖੜਗੇ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਟਰੰਪ ਦੀ ਈਰਾਨ ਨਾਕਾਬੰਦੀ ਦਾ ਸਮਰਥਨ ਨਹੀਂ ਕਰਦਾ ਬਰਤਾਨੀਆ-ਸਟਾਰਮਰ
Ad Position 24