ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਕਾਰਪੋਰੇਸ਼ਨ ਇੰਜੀਨੀਅਰ-ਲੁਧਿਆਣਾ ਅਰਬਨ ਵਾਟਰ ਐਂਡ ਵੇਸਟਵਾਟਰ ਮੈਨੇਜਮੈਂਟ ਲਿਮਟਿਡ, ਸਬ ਜ਼ੋਨ-ਬੀ 3 ਦੀ ਸ਼ਿਕਾਇਤ 'ਤੇ ਨਿਗਮ ਦੇ ਓ.ਐਂਡ.ਐਮ. ਸੈੱਲ ਦੇ ਸਟੋਰ 'ਚ ਹੋਈ ਚੋਰੀ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਹਿਲਾ ਥਾਣੇਦਾਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |