16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਪੰਜਾ ਸਾਹਿਬ ਵਿਖੇ ਸੰਗਤਾਂ ਨੇ ਖਾਲਸਾ ਸਾਜਨਾ ਦਿਹਾੜੇ ਮੌਕੇ ਹਾਜ਼ਰੀ ਭਰੀ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026

ਪੰਜਾ ਸਾਹਿਬ, 14 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਮਨਾਏ ਗਏ ਖਾਲਸਾ ਸਾਜਨਾ ਦਿਵਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਖਾਲਸਾ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਸੰਗਤਾਂ ਵਲੋਂ ਸਤਿ ਸ੍ਰੀ ਅਕਾਲ ਅਤੇ ਪੰਥ ਕੀ ਜੀਤ, ਰਾਜ ਕਰੇਗਾ ਖ਼ਾਲਸਾ ਦੇ ਜੈਕਾਰੇ ਲਗਾਏ | ਇਸ ਮੌਕੇ ਦੀਵਾਨ ਹਾਲ ਵਿਖੇ ਸਮਾਗਮਾਂ 'ਚ ਵੱਖ-ਵੱਖ ਜਥਿਆਂ ਵਲੋਂ ਗੁਰਬਾਣੀ ਤੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਲਵਾਈ ਗਈ | ਇਸ ਮੌਕੇ ਪਾਕਿਸਤਾਨ ਦੇ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਤੇ ਗੁਰਦੁਆਰਾ ਸਾਹਿਬ ਲੰਗਰਾਂ, ਠੰਡਾ ਮਿੱਠਾ ਜਲ, ਚਾਹ-ਪਕੌੜੇ ਤੇ ਕਈ ਤਰ੍ਹਾਂ ਦੇ ਪਕਵਾਨਾਂ ਨਾਲ ਸੇਵਾ ਕੀਤੀ ਜਾ ਰਹੀ ਹੈ | ਰਾਤ ਦੇ ਠਹਿਰਾਓ ਉਪਰੰਤ ਕਲ੍ਹ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਣਗੀਆਂ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 20 ਨੂੰ ਸੱਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਅਗਲੀ ਖ਼ਬਰ ਓਵਰਲੋਡ ਵਾਹਨਾਂ 'ਤੇ ਸਖ਼ਤੀ, 15 ਤੋਂ ਲਾਗੂ ਹੋਣਗੇ ਨਵੇਂ ਟੋਲ ਨਿਯਮ
Ad Position 24