ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਅਹਿਮ ਇਕੱਤਰਤਾ 20 ਅਪ੍ਰੈਲ ਨੂੰ ਸੱਦ ਲਈ ਗਈ ਹੈ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮਿ੍ਤਸਰ ਵਿਖੇ ਸਵੇਰੇ 11 ਵਜੇ ਹੋਵੇਗੀ | ਜਾਣਕਾਰ ਸੂਤਰਾਂ ਅਨੁਸਾਰ ਇਸ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬੇਅਦਬੀ ਮਾਮਲਿਆਂ ਬਾਰੇ ਐਕਟ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |
ਸ਼੍ਰੋਮਣੀ ਕਮੇਟੀ ਨੇ 20 ਨੂੰ ਸੱਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ
ਅਜੀਤ ਡੈਸਕ
15-04-2026