04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 16-04-2026
ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਬਾਣੀ, ਗੁਰ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਨਿਰੰਤਰ ਕਾਰਜਸ਼ੀਲ ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਜੁੜੀਆਂ ਸੰਗਤਾਂ ਸਨਮੁੱਖ ਬਾਰਹ ਮਾਹ ਤੁਖਾਰੀ ਦੀ ਛੇਵੀਂ ਪਉੜੀ ਅਤੇ ਬਾਰਹ ਮਾਹਾ ਮਾਂਝ ਦੀ ਪਾਵਨ ਪਉੜੀ ਵਿਚ ਵੈਸਾਖ ਮਹੀਨੇ ਦੇ ਹਵਾਲੇ ਨਾਲ ਸਮਝਾਇਆ ਕਿ ਗੁਰੂ ਸਾਹਿਬ ਨੇ ਪ੍ਰਭੂ ਤੋਂ ਵਿਛੜੇ ਜੀਵਾਂ ਨੂੰ ਪਰਮਾਤਮਾ ਦਾ ਮਿਲਾਪ ਕਰਨ ਲਈ ਸ਼ਬਦ ਨੂੰ ਸੁਰਤਿ ਵਿਚ ਟਿਕਾਉਣ ਦਾ ਉਪਦੇਸ਼ ਦਿੱਤਾ | ਉਨ੍ਹਾਂ ਸੁਚੇਤ ਕੀਤਾ ਕਿ ਜੇਕਰ ਨਿਜ ਸਵਾਰਥ ਅਤੇ ਧੜੇਬੰਦਕ ਗਰਜਾਂ ਨੂੰ ਲਾਂਭੇ ਰੱਖ ਕੇ ਪੰਥਕ ਸੋਚ ਦੇ ਧਾਰਨੀ ਹੋਇਆ ਜਾਵੇ ਤਾਂ ਹੀ ਭਵਿੱਖ ਦੀਆਂ ਚਣੌਤੀਆਂ ਨੂੰ ਸਰ ਕਰਨ ਦੇ ਯੋਗ ਹੋ ਸਕਾਂਗੇ | ਗੁਰਮਤਿ ਸਮਾਗਮ ਦੌਰਾਨ ਭਾਈ ਭਾਰਤ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਜਗਜੀਤ ਸਿੰਘ ਆਦਿ ਤੋਂ ਇਲਾਵਾ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਪੁਰਾਤਨ ਗੁਰਮਤਿ ਸੰਗੀਤ ਸ਼ੈਲੀ ਅਧਾਰਿਤ ਸ਼ਬਦ ਕੀਰਤਨ ਕੀਤਾ | ਮਹਾਂਪੁਰਸ਼ਾਂ ਦੇ ਮੁਖਾਰਬਿੰਦੋਂ ਗੁਰਮਤਿ ਵਿਚਾਰਾਂ ਦੀ ਸਾਂਝ ਅਤੇ ਜਵੱਦੀ ਟਕਸਾਲ ਦੇ ਵਿਦਿਆਰਥੀ ਵਲੋਂ ਗਾਇਨ ਸ਼ਬਦ ਕੀਰਤਨ ਕੀਤੇ, ਸੰਗਤਾਂ ਨੇ ਸ਼ਬਦ ਸਰਵਣ ਕਰਦਿਆਂ ਖਿੰਡੀਆਂ ਬਿਰਤੀਆਂ ਨੂੰ ਸੰਕੋਚਿਆ, ਗੁਰਬਾਣੀ ਸ਼ਬਦ ਨਾਲ ਲਿਵ ਜੋੜੀ, ਪੰਥਕ ਢਾਡੀ ਗਿਆਨੀ ਚਰਨ ਸਿੰਘ ਭੌਰਾ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਢਾਡੀ ਵਾਰਾਂ ਗਾਈਆਂ, ਪੰਜ ਪਿਆਰਿਆਂ ਨੇ ਖੰਡੇ ਬਾਟੇ ਦੀ ਪਾਹੁਲ ਅੰਮਿ੍ਤ ਅਭਿਲਾਖੀਆਂ ਨੂੰ ਛਕਾਇਆ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕਾਂ ਨੂੰ ਅਕਸ ਸਾਫ਼ ਰੱਖਣ ਤੇ ਵਿਵਾਦਾਂ ਤੋਂ ਦੂਰ ਰਹਿਣ ਦੇ ਆਦੇਸ਼ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
Ad Position 24