04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

'ਆਪ' ਵਿਧਾਇਕਾਂ ਨੂੰ ਅਕਸ ਸਾਫ਼ ਰੱਖਣ ਤੇ ਵਿਵਾਦਾਂ ਤੋਂ ਦੂਰ ਰਹਿਣ ਦੇ ਆਦੇਸ਼ <br/>

Ad Position 21
No active advertisement
ਅਜੀਤ ਡੈਸਕ 16-04-2026
ਹਰਕਵਲਜੀਤ ਸਿੰਘ
ਚੰਡੀਗੜ੍ਹ, 15 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਵਿਧਾਇਕਾਂ ਤੇ ਆਗੂਆਂ ਸੰਬੰਧੀ ਮਿਲਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਮੰਤਰੀਆਂ ਦੀ ਬੀਤੇ ਦਿਨ ਲਈ ਗਈ ਇਕ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਜਨਤਕ ਪੱਧਰ ਤੋਂ ਆਉਣ ਵਾਲੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਨੂੰ ਪਾਰਟੀ ਵਲੋਂ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜੇ ਕੋਈ ਵੀ ਕਿਸੇ ਤਰ੍ਹਾਂ ਦੀ ਧੱਕਾਸ਼ਾਹੀ ਅਤੇ ਪਾਰਟੀ ਦਾ ਅਕਸ ਖਰਾਬ ਕਰਨ ਵਾਲੀ ਘਟਨਾ ਲਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਇਹ ਮੀਟਿੰਗ ਜਿਸ ਵਿਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਸਨ, ਦੌਰਾਨ ਇਕ-2 ਵਿਧਾਇਕਾਂ ਵਿਰੁੱਧ ਖਰੀਦਦਾਰੀਆਂ ਦੀਆਂ ਅਦਾਇਗੀਆਂ ਨਾ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਗਿਆ ਕਿ ਕੀਤੀ ਗਈ ਕਿਸੇ ਤਰ੍ਹਾਂ ਦੀ ਖ਼ਰੀਦਦਾਰੀ ਸਬੰਧੀ ਅਦਾਇਗੀ ਲਈ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ ਅਤੇ ਜੇ ਉਸ ਤੋਂ ਬਾਅਦ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਮੀਟਿੰਗ ਇਕ ਮੰਤਰੀ ਅਤੇ ਵਿਧਾਇਕ ਦਾ ਨਾਂਅ ਲਏ ਬਿਨਾ ਉਨ੍ਹਾਂ ਸੰਬੰਧੀ ਮੀਡੀਆ ਵਿਚ ਚੱਲ ਰਹੇ ਅਜਿਹੇ ਵਿਵਾਦਾਂ ਦਾ ਵੀ ਜ਼ਿਕਰ ਕੀਤਾ ਗਿਆ | ਪਾਰਟੀ ਵਿਧਾਇਕਾਂ ਤੇ ਮੰਤਰੀਆਂ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਵੀ ਅਨੁਸ਼ਾਸਿਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਵਲੋਂ ਕੋਈ ਅਜਿਹੀ ਕਾਰਵਾਈ ਨਾ ਹੋਵੇ ਜਿਸ ਨਾਲ ਪਾਰਟੀ ਦਾ ਅਕਸ ਖਰਾਬ ਹੋਵੇ | ਸੂਚਨਾ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਸਰਕਾਰੀ ਢਾਂਚੇ 'ਚੋਂ ਭਿ੍ਸ਼ਟਾਚਾਰ ਅਤੇ ਲੋਕਾਂ ਦੀ ਖ਼ੱਜਲ-ਖ਼ੁਆਰੀ ਖ਼ਤਮ ਕਰਨ ਲਈ ਚਾਰ ਸਾਲ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਅਤੇ ਹੁਣ ਵੀ ਪਾਰਟੀ ਦੇ ਅਕਸ ਨੰੂ ਉੱਪਰ ਲਿਜਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਦਿਨ ਰਾਤ ਇਸ ਕੰਮ ਵਿਚ ਲੱਗੇ ਹੋਏ ਹਨ | ਉਨ੍ਹਾਂ ਪਾਰਟੀ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਵੀ ਕਿਹਾ ਕਿ ਉਹ ਵੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਵਿਚ ਪ੍ਰਚਾਰਨ ਲਈ ਯੋਗਦਾਨ ਪਾਉਣ | ਪਾਰਟੀ ਸੂਤਰਾਂ ਅਨੁਸਾਰ ਆਉਂਦੇ ਦਿਨਾਂ ਦੌਰਾਨ ਪਾਰਟੀ ਵਲੋਂ ਹੇਠਲੇ ਪੱਧਰ 'ਤੇ ਵੀ ਚੋਣ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ | ਉਕਤ ਮੀਟਿੰਗ ਦਾ ਮੰਤਵ ਵੀ ਪਾਰਟੀ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਚੋਣ ਮੁਹਿੰਮ ਲਈ ਤਿਆਰ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ ਬਲਬੀਰ ਕÏਰ ਬਹਿਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ <br/>
Ad Position 24