04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਈ.ਡੀ. ਵਲੋਂ 'ਆਪ' ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਛਾਪੇ <br/>

Ad Position 21
No active advertisement
ਅਜੀਤ ਡੈਸਕ 16-04-2026
ਜਲੰਧਰ/ਨਵੀਂ ਦਿੱਲੀ, 15 ਅਪ੍ਰੈਲ (ਪੀ. ਟੀ. ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਪੰਜਾਬ ਅਤੇ ਹਰਿਆਣਾ 'ਚ ਵਿਦਿਅਕ ਸੰਸਥਾਵਾਂ ਵਿਰੁੱਧ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਜਾਂਚ ਦੇ ਹਿੱਸੇ ਵਜੋਂ ਛਾਪੇਮਾਰੀ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਜਲੰਧਰ, ਇਸ ਦੇ ਨੇੜਲੇ ਖੇਤਰਾਂ ਅਤੇ ਗੁਰੂਗ੍ਰਾਮ (ਹਰਿਆਣਾ) ਵਿਚ ਲਗਭਗ 10 ਥਾਵਾਂ 'ਤੇ 'ਫੇਮਾ' ਤਹਿਤ ਕਾਰਵਾਈ ਕੀਤੀ ਜਾ ਰਹੀ ਹੈ | ਈ.ਡੀ. ਅਧਿਕਾਰੀਆਂ ਨੇ ਕਿਹਾ ਕਿ ਇਸ 'ਚ ਫਗਵਾੜਾ (ਕਪੂਰਥਲਾ) ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਅਤੇ ਗੁਰੂਗ੍ਰਾਮ 'ਚ ਸਥਿਤ ਦੋ ਸੰਬੰਧਿਤ ਵਿਦਿਅਕ ਸੰਸਥਾਵਾਂ 'ਟੈਟਰ ਕਾਲਜ ਆਫ਼ ਬਿਜ਼ਨਸ' ਅਤੇ 'ਮਾਸਟਰਜ਼ ਯੂਨੀਅਨ ਕਾਲਜ ਆਫ਼ ਬਿਜ਼ਨਸ' ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਅਸ਼ੋਕ ਮਿੱਤਲ ਨੂੰ ਹਾਲ ਹੀ 'ਚ ਸੰਸਦ ਮੈਂਬਰ ਰਾਘਵ ਚੱਢਾ ਦੀ ਥਾਂ 'ਤੇ ਰਾਜ ਸਭਾ 'ਚ ਆਮ ਆਦਮੀ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਸੀ | 61 ਸਾਲਾ 'ਆਪ' ਨੇਤਾ ਅਸ਼ੋਕ ਮਿੱਤਲ ਐਲ.ਪੀ.ਯੂ. ਦੇ ਚਾਂਸਲਰ ਵੀ ਹਨ | ਉਨ੍ਹਾਂ ਦੇ ਪੁੱਤਰ ਪ੍ਰਥਮ ਮਿੱਤਲ ਨੇ ਗੁਰੂਗ੍ਰਾਮ ਅਧਾਰਿਤ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕੀਤੀ ਹੈ | ਅਧਿਕਾਰੀਆਂ ਅਨੁਸਾਰ ਈ.ਡੀ. 'ਫੇਮਾ' ਜਾਂਚ ਦੇ ਹਿੱਸੇ ਵਜੋਂ ਇਨ੍ਹਾਂ ਵਿਦਿਅਕ ਸੰਸਥਾਵਾਂ ਦੇ ਵਿਦੇਸ਼ੀ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਮਿਲੇ ਕੁਝ ਵਿਅਕਤੀਆਂ ਦੇ ਮੁੱਢਲੇ ਬਿਆਨ ਦਰਜ ਕੀਤੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਛਾਪਿਆਂ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਅਸ਼ੋਕ ਮਿੱਤਲ ਵਿਰੁੱਧ ਈ.ਡੀ. ਦੀ ਕਾਰਵਾਈ ਦੀ ਨਿੰਦਾ ਕੀਤੀ ਹੈ | 'ਆਪ' ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਇਸ ਪੂਰੇ ਮਾਮਲੇ ਨੂੰ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ | ਉਕਤ 'ਆਪ' ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਵੀ ਲਗਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਨਿਹੰਗ ਸਿੰਘ ਫ਼ੌਜਾਂ ਵਲੋਂ ਮਹੱਲਾ ਕੱਢਣ ਉਪਰੰਤ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਹੋਇਆ ਸਮਾਪਤ <br/> ਅਗਲੀ ਖ਼ਬਰ ਕਮਲ ਭਾਬੀ ਹੱਤਿਆ ਮਾਮਲਾ ਅੰਮਿ੍ਤਪਾਲ ਸਿੰਘ ਮਹਿਰੋਂ ਦਾ ਪੁਲਿਸ ਰਿਮਾਂਡ ਖ਼ਤਮ, ਬਠਿੰਡਾ ਜੇਲ੍ਹ ਭੇਜਿਆ <br/>
Ad Position 24