ਤਲਵੰਡੀ ਸਾਬੋ (ਬਠਿੰਡਾ), 15 ਅਪ੍ਰੈਲ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਅੱਜ ਬਾਅਦ ਦੁਪਹਿਰ ਨਿਹੰਗ ਸਿੰਘ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲਾ ਸਜਾਉਣ ਉਪਰੰਤ ਰਸਮੀ ਤੌਰ 'ਤੇ ਸਮਾਪਤ ਹੋ ਗਿਆ | ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਕਥਾਵਾਚਕਾਂ, ਪ੍ਰਚਾਰਕਾਂ ਅਤੇ ਢਾਡੀ ਕਵੀਸ਼ਰਾਂ ਨੇ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ 'ਚ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨÏਲਾ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਇੰਦਰਬੀਰ ਸਿੰਘ ਗੁਰੂਸਰ ਸਤਲਾਣੀ ਵਾਲੇ ਆਦਿ ਸਮੇਤ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ | ਮਹੱਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਬੱਸ ਸਟੈਂਡ ਦੇ ਪਿੱਛੇ ਮੈਦਾਨ ਵਿਚ ਪੁੱਜਾ¢ ਮਹੱਲੇ ਦੌਰਾਨ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਨਾਲ ਨਿਹੰਗ ਸਿੰਘ ਦਲਪੰਥਾਂ ਦੇ ਮੁਖੀ ਅਤੇ ਤਰਨਾ ਦਲਾਂ ਦੇ ਨਿਹੰਗ ਸਿੰਘ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ 'ਤੇ ਸਵਾਰ ਹੋ ਕੇ ਪਹੁੰਚੇ, ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੋੜ ਸਵਾਰੀ, ਨੇਜ਼ੇਬਾਜ਼ੀ, ਗਤਕੇਬਾਜ਼ੀ ਦੇ ਜੰਗਜੂ ਜÏਹਰ ਦਿਖਾਏ | ਸਮਾਪਤੀ ਦÏਰਾਨ ਬਾਬਾ ਬਲਬੀਰ ਸਿੰਘ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਮਹੱਲੇ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਕੁਲਦੀਪ ਸਿੰਘ ਮਾਣਕ ਝਾੜ ਸਾਹਿਬ ਵਾਲੇ, ਬਾਬਾ ਰਾਜਾ ਰਾਜ ਸਿੰਘ ਅਰਬਾਂ ਖਰਬਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕÏਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੰੂਡਾਂ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਇੰਦਰਪਾਲ ਸਿੰਘ ਫ਼ੌਜੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਭਾਈ ਰਣਜੋਧ ਸਿੰਘ, ਮੇਜਰ ਸਿੰਘ ਮੁਖਤਿਆਰ-ਏ-ਆਮ, ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਮੱਘਰ ਸਿੰਘ, ਸੁਖਵਿੰਦਰ ਸਿੰਘ ਮੌਰ, ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਗੁਰਮੁੱਖ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਚਰਨ ਸਿੰਘ ਫ਼ਤਿਹਗੜ੍ਹ ਸਾਹਿਬ, ਬਾਬਾ ਸਰਵਨ ਸਿੰਘ ਮਝੈਲ ਲੱਖੀ ਜੰਗਲ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ ਮੋਹਾਲੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਲਖਵਿੰਦਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਮÏਜੂਦ ਸਨ |