04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ/ਧਰਮਕੋਟ, 15 ਅਪ੍ਰੈਲ (ਗੁਰਤੇਜ ਸਿੰਘ ਬੱਬੀ/ਪਰਮਜੀਤ ਸਿੰਘ)-ਅੱਜ ਹਲਕਾ ਧਰਮਕੋਟ ਵਿਖੇ ਇਕ ਨੌਜਵਾਨ ਵਲੋਂ ਆਪਣੇ ਰਿਵਾਲਵਰ ਨਾਲ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੈਰੀ (32) ਜੋ ਕਿ ਧਰਮਕੋਟ ਸ਼ਹਿਰ ਦੇ ਰਜਿੰਦਰਾ ਰੋਡ ਉੱਪਰ 'ਗੈਰੀ ਕਲੈਕਸ਼ਨ' ਰੈਡੀਮੇਡ ਕੱਪੜਿਆਂ ਦੀ ਦੁਕਾਨ ਕਰਦਾ ਸੀ ਤੇ ਅੱਜ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਹ ਕਹਿ ਕੇ ਗੱਡੀ 'ਤੇ ਚਲਾ ਗਿਆ ਕਿ ਉਹ ਗੱਡੀ ਨੂੰ ਧਵਾਉਣ ਚੱਲਿਆ ਹੈ ਪਰ ਜਦੋਂ ਉਹ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕਰਨਾ ਸ਼ੁਰੂ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ, ਜਿਸ 'ਤੇ ਉਸ ਦੇ ਭਰਾ ਨੇ ਗੱਡੀ ਵਿਚ ਲੱਗੇ ਜੀ.ਪੀ.ਐਸ. ਰਾਹੀਂ ਗੱਡੀ ਦੀ ਭਾਲ ਕੀਤੀ ਤਾਂ ਉਸ ਦੀ ਗੱਡੀ ਜਲੰਧਰ ਰੋਡ ਉੱਪਰ ਖੜ੍ਹੀ ਦਿਸੀ | ਜਦੋਂ ਉੱਥੇ ਜਾ ਕੇ ਵੇਖਿਆ ਗਿਆ ਤਾਂ ਗੁਰਪ੍ਰੀਤ ਸਿੰਘ ਗੱਡੀ ਵਿਚ ਖੂਨ ਨਾਲ ਲੱਥਪੱਥ ਪਿਆ ਸੀ | ਜਦੋਂ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮਿ੍ਤਕ ਕਰਾਰ ਦੇ ਦਿੱਤਾ | ਇਸ ਘਟਨਾ ਨੂੰ ਸੋਸ਼ਲ ਮੀਡੀਆ ਉੱਪਰ ਗੈਂਗਸਟਰਾਂ ਜੋੜ ਕੇ ਹੱਤਿਆ ਦਾ ਮਾਮਲਾ ਦੱਸਿਆ ਜਾ ਰਿਹਾ ਸੀ | ਪਰ ਜਦੋਂ ਘਟਨਾ ਦੀ ਜਾਂਚ ਕੀਤੀ ਤਾਂ ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਨੇ ਖੁਲਾਸਾ ਕੀਤਾ ਕਿ ਗੁਰਪ੍ਰੀਤ ਸਿੰਘ ਉਰਫ ਗੈਰੀ ਪਿਛਲੇ ਕੁੱਝ ਮਹੀਨਿਆਂ ਤੋਂ ਡਿਪਰੈਸ਼ਨ ਦਾ ਸ਼ਿਕਾਰ ਸੀ ਤੇ ਉਸ ਨੇ ਆਪਣੇ ਰਿਵਾਲਵਰ ਨਾਲ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਮਾਮਲੇ ਦੀ ਜਾਂਚ ਥਾਣਾ ਧਰਮਕੋਟ ਦੇ ਮੁੱਖ ਅਫਸਰ ਲਛਮਣ ਸਿੰਘ ਢਿੱਲੋਂ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਰਾਤ ਦੇ ਸਮਾਗਮ ਕਰਵਾਏ <br/> ਅਗਲੀ ਖ਼ਬਰ ਨਿਹੰਗ ਸਿੰਘ ਫ਼ੌਜਾਂ ਵਲੋਂ ਮਹੱਲਾ ਕੱਢਣ ਉਪਰੰਤ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਹੋਇਆ ਸਮਾਪਤ <br/>
Ad Position 24