04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੀ.ਬੀ.ਐਮ.ਬੀ. ਨਿਯਮਾਂ ਵਿਚ ਸੋਧ ਪੰਜਾਬ ਲਈ ਖਤਰੇ ਦੀ ਘੰਟੀ- ਲੱਖੋਵਾਲ

Ad Position 21
No active advertisement
ਅਜੀਤ ਡੈਸਕ 16-04-2026
ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 1974 ਦੇ ਬੀ.ਬੀ.ਐਮ.ਬੀ. ਨਿਯਮਾਂ ਵਿਚ ਸੋਧ ਕਰਕੇ ਪੰਜਾਬ ਲਈ ਰਾਖਵੇਂ ਮੈਂਬਰ ਪਾਵਰ ਦੇ ਅਹੁਦੇ ਨੂੰ ਦੇਸ਼ ਭਰ ਦੇ ਅਧਿਕਾਰੀਆਂ ਲਈ ਖੋਲ੍ਹ ਦਿੱਤਾ ਹੈ ਜੋ ਪੰਜਾਬ ਦੇ ਹਿੱਤਾਂ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੇ ਗਏ ਬਦਲਾਵਾਂ ਰਾਹੀਂ ਪੰਜਾਬ ਸਰਕਾਰ ਦੀ ਮਾਲਕਾਨਾ ਭੂਮਿਕਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਹੈ ਕਿ ਇਹ ਮਸਲਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਤੇ ਉਸ ਅਨੁਸਾਰ ਸੰਘਰਸ਼ ਵਿੱਢਿਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਮ.ਬੀ. 'ਚ ਭਰਤੀ ਸੋਧ ਪੰਜਾਬ ਦੀ ਰਾਖਵੀਂ ਪ੍ਰਤੀਨਿਧਤਾ ਕਮਜ਼ੋਰ ਕਰੇਗੀ-ਇਯਾਲੀ ਅਗਲੀ ਖ਼ਬਰ ਧਾਮੀ ਨੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
Ad Position 24