ਚੰਡੀਗੜ੍ਹ, 15 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ | ਇਹ ਫੈਸਲਾ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਅਤੇ ਪਾਰਟੀ ਲੀਡਰਸ਼ਿਪ ਨਾਲ ਹੋਈ ਜ਼ਬਾਨੀ ਜੰਗ ਤੋਂ ਕੁਝ ਦਿਨਾਂ ਬਾਅਦ ਲਿਆ ਗਿਆ ਹੈ | ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਵਲੋਂ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ | ਸੂਤਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਹ ਕਵਰ ਵਾਪਸ ਲੈ ਲਿਆ ਗਿਆ ਸੀ | ਦਿੱਲੀ ਦੇ ਸੂਤਰਾਂ ਅਨੁਸਾਰ ਚੱਢਾ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ | ਆਮ ਆਦਮੀ ਪਾਰਟੀ ਨੇ 2 ਅਪ੍ਰੈਲ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਲਈ ਚੱਢਾ ਦੀ ਥਾਂ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ |