ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਨੋਟਿਸ ਲੈਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵਲੋਂ 17 ਅਪ੍ਰੈਲ ਨੂੰ 12 ਤੋਂ 3 ਵਜੇ ਤੱਕ ਸਾਰੇ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਉਕਤ ਫ਼ੈਸਲੇ ਦੀ ਹਮਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |