ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਬੱਸ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ ਨੂੰ ਲੈ ਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ | ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਹਾਦਸੇ 'ਚ ਜਖ਼ਮੀ ਹੋਏ ਸ਼ਰਧਾਲੂਆਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ | ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇ |