01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 16-04-2026
ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਖ਼ਜ਼ਾਨਾ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਤੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦਿਆਂ ਸਪੱਸ਼ਟ ਹਦਾਇਤ ਜਾਰੀ ਕੀਤੀ ਕਿ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ | ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਇਸ ਕਾਰਵਾਈ ਵਿਚ ਹਿੱਸਾ ਲਿਆ | ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਚੀਮਾ ਨੇ ਸਕੀਮ ਲਈ ਲੋੜੀਂਦੇ ਫ਼ੰਡਾਂ ਦੀ ਵੰਡ ਬਾਰੇ ਦੱਸਦਿਆਂ ਕਿਹਾ ਕਿ ਦੂਜੇ ਪੜਾਅ ਲਈ ਵੀ ਫ਼ੰਡ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਿਤ ਸਮਾਂ-ਹੱਦ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫ਼ੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ | ਇਸ ਮੌਕੇ ਪਾਰਦਰਸ਼ਤਾ ਅਤੇ ਡਿਜੀਟਲ ਜਵਾਬਦੇਹੀ ਦੀ ਲੋੜ 'ਤੇ ਜ਼ੋਰ ਦਿੰਦਿਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਸਾਰੇ ਵਿਕਾਸ ਕਾਰਜਾਂ ਦੀਆਂ ਅਸਲ-ਸਮਾਂ ਸਥਿਤੀ ਰਿਪੋਰਟਾਂ ਨੂੰ ਸਿੱਧਾ ਰੰਗਲਾ ਪੰਜਾਬ ਪੋਰਟਲ 'ਤੇ ਅੱਪਲੋਡ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ | ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਜੀਤ ਬਾਲਾਜੀ ਜੋਸ਼ੀ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਸਕੱਤਰ ਸਿੱਖਿਆ ਸੋਨਾਲੀ ਗਿਰੀ, ਸਕੱਤਰ ਖੇਤੀਬਾੜੀ ਮੰਡੀਕਰਨ ਬੋਰਡ ਕੁਮਾਰ ਅਮਿਤ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ ਅਤੇ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਤਲਵਾੜ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ- ਬਰਸਟ ਅਗਲੀ ਖ਼ਬਰ ਰਾਮਬਾਗ ਰੋਡ ਮੋਰਿੰਡਾ 'ਤੇ ਬਣੇ ਇੱਕ ਮਕਾਨ 'ਚੋਂ ਤਿੰਨ ਮੱਝਾਂ ਚੋਰੀ <br/>
Ad Position 24