ਐੱਸ. ਏ. ਐੱਸ. ਨਗਰ, 15 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਡੀਆਂ 'ਚ ਪਈ ਫ਼ਸਲ ਦੀ ਤੁਰੰਤ ਖ਼ਰੀਦ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਹਰ ਪੱਧਰ 'ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ |