ਅੰਮਿ੍ਤਸਰ, 15 ਅਪ੍ਰੈਲ (ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਅਕਾਲ ਚਲਾਣਾ ਕਰ ਗਏ ਅਤੇ ਜ਼ਖ਼ਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ |