21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਔਰਤ ਦਾ ਬੇਰਹਿਮੀ ਨਾਲ ਕਤਲ

Ad Position 21
No active advertisement
ਅਜੀਤ ਡੈਸਕ 17-04-2026
ਦੋਦਾ, 16 ਅਪ੍ਰੈਲ (ਰਵੀਪਾਲ)-ਪਿੰਡ ਕੋਟਭਾਈ ਵਿਖੇ ਘਰ ਵਿਚ ਇਕੱਲੀ ਰਹਿ ਰਹੀ ਇਕ ਔਰਤ ਦਾ ਕਿਸੇ ਅਣਪਛਾਤੇ ਵਿਅਕਤੀ ਵਲੋਂ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਹੀ ਮਨਮੀਤ ਸਿੰਘ ਐੱਸ.ਪੀ. (ਡੀ.), ਰਛਪਾਲ ਸਿੰਘ ਡੀ.ਐੱਸ.ਪੀ. (ਡੀ), ਗਿੱਦੜਬਾਹਾ ਦੇ ਡੀ.ਐੱਸ.ਪੀ. ਅਰੁਣ ਮੁੰਡਨ ਅਤੇ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਦੀਪਿਕਾ ਕੰਬੋਜ ਮੌਕੇ 'ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਅਰੁਣ ਮੁੰਡਨ ਨੇ ਦੱਸਿਆ ਕਿ ਥਾਣਾ ਕੋਟਭਾਈ ਪੁਲਿਸ ਨੂੰ ਕਤਲ ਸੰਬੰਧੀ ਸੂਚਨਾ ਮਿਲਣ 'ਤੇ ਜਦ ਜਾ ਕੇ ਦੇਖਿਆ ਤਾਂ ਘਰ ਦੇ ਇਕੋ-ਇਕ ਕਮਰੇ ਵਿਚ ਮੰਜ਼ੇ 'ਤੇ ਇਕ ਮਹਿਲਾ ਦੀ ਲਾਸ਼ ਪਈ ਸੀ | ਜਿਸ ਦੀ ਪਹਿਚਾਣ ਸਰਬਜੀਤ ਕੌਰ (ਕਰੀਬ 37-38 ਸਾਲ) ਪਤਨੀ ਕੁਲਵੀਰ ਸਿੰਘ ਵਜੋਂ ਹੋਈ ਹੈ | ਪਤੀ ਕੁਲਵੀਰ ਸਿੰਘ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਰਾ ਨੂੰ ਟਰੈਕਟਰ ਹੇਠਾਂ ਦੇ ਕੇ ਮਾਰਿਆ ਅਗਲੀ ਖ਼ਬਰ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਅਸਾਮ ਜੇਲ੍ਹ 'ਚ ਹੀ ਰੱਖਣ ਦੀ ਮੰਗ 'ਤੇ ਸਖ਼ਤ ਸਵਾਲ
Ad Position 24