20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੂਬੇ ਦੇ ਸਮੂਹ ਕਰਮਚਾਰੀਆਂ ਦੀ ਭਲਾਈ ਲਈ 'ਆਪ' ਸਰਕਾਰ ਵਚਨਬੱਧ–ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦੇ ਕੰਡਕਟਰ ਰਮਨਦੀਪ ਸਿੰਘ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ ਕੀਤਾ ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ | ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦੇ ਵਸਨੀਕ ਰਮਨਦੀਪ ਸਿੰਘ 2 ਜਨਵਰੀ 2017 ਨੂੰ ਇਕ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿਚ ਕੰਡਕਟਰ ਵਜੋਂ ਭਰਤੀ ਹੋਏ ਸਨ | ਟਰਾਂਸਪੋਰਟ ਮੰਤਰੀ ਵਲੋਂ ਮਿ੍ਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਮੰਤਰੀ ਚੀਮਾ ਨੇ ਕਿਹਾ ਕਿ ਇਹ ਬੀਮਾ ਰਕਮ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਕਾਰ ਹੋਏ ਸਮਝੌਤੇ ਅਨੁਸਾਰ ਜਾਰੀ ਕੀਤੀ ਗਈ ਹੈ, ਜਿਸਦਾ ਉਦੇਸ਼ ਅਜਿਹੀਆਂ ਦੁਖਦਾਈ ਘੜੀਆਂ ਵਿਚ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਰਾ ਦੇਣਾ ਹੈ | ਉਨ੍ਹਾਂ ਨੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨੂੰ ਕਰਮਚਾਰੀਆਂ ਦੀ ਸੁਰੱਖਿਆ ਸਬੰਧੀ ਉਚਿਤ ਕਦਮ ਚੁੱਕਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਨੁਮਾਇੰਦਿਆਂ ਵਲੋਂ ਵੀ ਮਿ੍ਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸੰਸਥਾ ਹਮੇਸ਼ਾ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ ਅਗਲੀ ਖ਼ਬਰ ਖਾਦਾਂ ਦੀਆਂ ਕੀਮਤਾਂ 'ਚ ਭਾਰੀ ਵਾਧਾ <br/>
Ad Position 24