20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਗਤਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

Ad Position 21
No active advertisement
ਅਜੀਤ ਡੈਸਕ 17-04-2026
ਸ੍ਰੀ ਕਰਤਾਰਪੁਰ ਸਾਹਿਬ, 16 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਦੇਰ ਰਾਤ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ | ਅੰਮਿ੍ਤ ਵੇਲੇ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਆਸਾ ਦੀ ਵਾਰ ਦਾ ਸ਼ਬਦ ਕੀਰਤਨ ਸਰਵਨ ਕੀਤਾ | ਸਾਰਾ ਦਿਨ ਸੰਗਤਾਂ ਨੇ ਚੱਲ ਰਹੇ ਰੂਹਾਨੀ ਭਰੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਹੋਏ ਨਾਮ ਬਾਣੀ ਨਾਲ ਆਪਣਾ ਮਨ ਜੋੜਿਆ | ਸੰਗਤਾਂ ਦੇਰ ਰਾਤ ਕਰੀਬ 1:00 ਵਜੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੀਆਂ ਅਤੇ ਇਥੇ ਵਿਸ਼ਰਾਮ ਕੀਤਾ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਠਹਿਰਾਓ ਲਈ ਸ਼ਮਿਆਣੇ ਸਮੇਤ ਹੋਰ ਸਰਾਵਾਂ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਲੰਗਰ, ਸਿਹਤ ਸਹੂਲਤਾਂ ਤੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਸਨ | ਸੰਗਤਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਯਾਤਰਾ ਨੇ ਉਨ੍ਹਾਂ ਦੇ ਮਨ ਨੂੰ ਅਪਾਰ ਸ਼ਾਂਤੀ ਤੇ ਚੜ੍ਹਦੀ ਕਲਾ ਨਾਲ ਭਰ ਦਿੱਤਾ ਹੈ | ਸਾਡੀ ਅਰਦਾਸ ਹੈ ਕਿ ਸਮੂਹ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਬਿਨਾਂ ਕਿਸੇ ਰੋਕ-ਟੋਕ ਦੇ ਹੁੰਦੇ ਰਹਿਣੇ ਚਾਹੀਦੇ ਹਨ | ਉਨ੍ਹਾਂ ਦੋਹਾਂ ਸਰਕਾਰਾਂ ਅੱਗੇ ਮੰਗ ਕੀਤੀ ਕਿ ਜਿੱਥੇ ਲਾਂਘੇ ਸਬੰਧੀ ਅਰਬਾਂ ਰੁਪਏ ਖਰਚ ਕੇ ਦੋਹੀਂ ਪਾਸੀਂ ਵੱਡੇ ਕਾਰਜ ਮੁਕੰਮਲ ਕੀਤੇ ਗਏ ਹਨ, ਉਥੇ ਪਹਿਲਾਂ ਦੀ ਤਰ੍ਹਾਂ ਮੁੜ ਸੰਗਤਾਂ ਦੀ ਆਵਾਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ |
ਭਾਰਤ ਸਰਕਾਰ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲ੍ਹੇ-ਪ੍ਰਧਾਨ ਅਰੋੜਾ
ਭਾਰਤ ਤੋਂ ਵੱਡੀ ਗਿਣਤੀ ਵਿਚ ਪੁੱਜੇ ਸਿੱਖ ਸ਼ਰਧਾਲੂਆਂ ਨੂੰ ਅਸੀਂ ਪਾਕਿਸਤਾਨ ਵਲੋਂ ਜੀ ਆਇਆਂ ਕਹਿੰਦੇ ਹਾਂ, ਸਾਡਾ ਕੋਈ ਸਿੱਖ ਚਾਹੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ 'ਚ ਬੈਠਾ ਹੋਵੇ, ਉਹ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਹਰ ਰੋਜ਼ ਸਵੇਰੇ-ਸ਼ਾਮ ਅਰਦਾਸ ਕਰਦਾ ਹੈ | ਇਹ ਪ੍ਰਗਟਾਵਾ ਅੱਜ ਕਰਤਾਰਪੁਰ ਸਾਹਿਬ ਪੁੱਜੇ ਸ਼ਰਧਾਲੂਆਂ ਦੇ ਜਥੇ ਦੀ ਸੰਗਤ ਨੂੰ ਜੀ ਆਇਆਂ ਨੂੰ ਕਹਿਣ ਲਈ ਪੁੱਜੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਮੰਤਰੀ ਰਤਨ ਲਾਲ ਅਤੇ ਡਾ. ਇੰਦਰਆਸ ਸੀ.ਐਮ. ਐਡਵਾਇਜ਼ਰੀ ਸਮੇਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵਲੋਂ 1947 ਤੋਂ ਵਿਛੜੇ 50 ਗੁਰਧਾਮਾਂ ਨੂੰ ਖੋਲਿ੍ਹਆ ਜਾ ਰਿਹਾ ਹੈ, ਜਿਨ੍ਹਾਂ 'ਚੋਂ 17 ਗੁਰਧਾਮ ਇਸ ਸਾਲ, 22 ਗੁਰਧਾਮ ਅਗਲੇ ਸਾਲ, ਬਾਕੀ ਤੀਸਰੇ ਸਾਲ ਖੋਲ ਕੇ ਸਿੱਖ ਸੰਗਤਾਂ ਨੂੰ ਕਹਾਂਗੇ ਕਿ ਆਓ ਖੁੱਲੇ ਦਰਸ਼ਨ ਦੀਦਾਰੇ ਹੋਣਗੇ | ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਲਾਂਘਾ ਖੋਲਿਆ ਗਿਆ ਸੀ, ਪਰ ਭਾਰਤ ਸਰਕਾਰ ਨੇ 7 ਫਰਵਰੀ 2025 ਨੂੰ ਬੰਦ ਕੀਤਾ ਸੀ, ਉਸ ਨੂੰ ਖੋਲਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਐਸ.ਟੀ.ਪੀ. ਕੁਨੈਕਸ਼ਨ ਦਾ ਕੰਮ 5 ਮਹੀਨਿਆਂ 'ਚ ਪੂਰਾ ਕਰਨ ਦੇ ਹੁਕਮ ਅਗਲੀ ਖ਼ਬਰ ਸੂਬੇ ਦੇ ਸਮੂਹ ਕਰਮਚਾਰੀਆਂ ਦੀ ਭਲਾਈ ਲਈ 'ਆਪ' ਸਰਕਾਰ ਵਚਨਬੱਧ–ਹਰਪਾਲ ਸਿੰਘ ਚੀਮਾ <br/>
Ad Position 24