31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਭਾਜਪਾ ਦੇ ਆਗੂ ਤੇ ਪੰਜਾਬ ਸਰਕਾਰ ਕਣਕ ਖ਼ਰੀਦ ਅਤੇ ਬੀ.ਬੀ.ਐਮ.ਬੀ. ਮੁੱਦੇ 'ਤੇ ਕਰ ਰਹੇ ਹਨ ਗੁਮਰਾਹ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਸਵਿੰਦਰ ਸਿੰਘ)-ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਜੋ ਬੀ.ਬੀ.ਐਮ.ਬੀ. 'ਚੋਂ ਪੰਜਾਬ ਦਾ ਵਿਰਾਸਤੀ ਮਾਲਕਾਣਾ ਹੱਕ ਖ਼ਤਮ ਕੀਤਾ ਹੈ, ਉਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਮੈਂਬਰਸ਼ਿਪ ਨਾਲ ਕੋਈ ਛੇੜਛਾੜ ਨਹੀਂ ਹੋਈ, ਪਰ ਜੋ ਕੇਂਦਰ ਸਰਕਾਰ ਨੇ ਇਹ ਛੇੜਛਾੜ ਕੀਤੀ ਹੈ, ਉਹ ਜਨਤਕ ਜ਼ਾਹਰ ਹੋ ਚੁੱਕੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਭਾਜਪਾ ਆਗੂ ਇਸ ਮੁੱਦੇ 'ਤੇ ਪੰਜਾਬ ਵਾਸੀਆਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰਨ | ਇਨ੍ਹਾਂ ਨੇਤਾਵਾਂ ਨੂੰ ਚਾਹੀਦਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸਿਫ਼ਾਰਿਸ਼ ਕਰਨ ਕਿ ਕਿਸਾਨਾਂ ਦੀ ਕਣਕ ਨੂੰ ਜਲਦ ਤੋਂ ਜਲਦ ਮੰਡੀਆਂ ਵਿਚੋਂ ਖ਼ਰੀਦਿਆ ਜਾਵੇ | ਲੱਖੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬੀ.ਬੀ.ਐਮ.ਬੀ. ਮੁੱਦੇ 'ਤੇ ਸੰਘਰਸ਼ ਵਿੱਢਣ ਦੀ ਬਜਾਏ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਸਾਥ ਦੇ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਸਬਜ਼ੀਆਂ ਮੱਕੀ ਦੀ ਫ਼ਸਲ ਹਰੇ ਚਾਰੇ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ ਘੱਟ ਇਨ੍ਹਾਂ ਦਿਨਾਂ ਵਿਚ 6 ਘੰਟੇ ਬਿਜਲੀ ਸਪਲਾਈ ਜ਼ਰੂਰ ਦਿੱਤੀ ਜਾਵੇ¢ ਘਰੇਲੂ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ | ਲੱਖੋਵਾਲ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਵਲੋਂ ਸੰਘਰਸ਼ ਵਿੱਢਿਆ ਗਿਆ ਹੈ, ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਆਤਿਸ਼ੀ ਦੇ ਪਿਤਾ ਵਿਜੇ ਕੁਮਾਰ ਦਾ ਦਿਹਾਂਤ ਕੇਜਰੀਵਾਲ ਤੇ ਸਿਸੋਦੀਆ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਲਾਅ ਦਾਖ਼ਲੇ ਕਰਵਾਉਣ ਦੀ ਜ...
Ad Position 24