31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਤਿਸ਼ੀ ਦੇ ਪਿਤਾ ਵਿਜੇ ਕੁਮਾਰ ਦਾ ਦਿਹਾਂਤ ਕੇਜਰੀਵਾਲ ਤੇ ਸਿਸੋਦੀਆ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 18-04-2026

ਨਵੀਂ ਦਿੱਲੀ, 17 ਅਪ੍ਰੈਲ (ਪੀ. ਟੀ. ਆਈ.)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਪਿਤਾ ਵਿਜੇ ਕੁਮਾਰ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ | ਪਾਰਟੀ ਆਗੂਆਂ ਨੇ ਇਹ ਜਾਣਕਾਰੀ ਦਿੰਦਿੰਆਂ ਦੱੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ | ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਨੇ ਵੀ ਮÏਤ 'ਤੇ ਦੁੱਖ ਪ੍ਰਗਟ ਕੀਤਾ ਤੇ ਐਕਸ 'ਤੇ ਇਕ ਪੋਸਟ 'ਚ ਇਸ ਖ਼ਬਰ ਨੂੰ ਬਹੁਤ ਦੁਖਦਾਈ ਕਿਹਾ | ਉਨ੍ਹਾਂ ਕਿਹਾ ਕਿ ਕੁਮਾਰ ਨੇ ਆਪਣਾ ਜੀਵਨ ਸਮਾਜ ਨੂੰ ਸਮਰਪਿਤ ਕੀਤਾ ਤੇ ਸਿੱਖਿਆ ਤੇ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ | ਸਿਸੋਦੀਆ ਨੇ ਆਤਿਸ਼ੀ ਤੇ ਉਸ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਉਨ੍ਹਾਂ ਨੂੰ ਇਸ ਨੁਕਸਾਨ ਨੂੰ ਸਹਿਣ ਦੀ ਸ਼ਕਤੀ ਲਈ ਪ੍ਰਾਰਥਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਆਗੂ ਤੇ ਪੰਜਾਬ ਸਰਕਾਰ ਕਣਕ ਖ਼ਰੀਦ ਅਤੇ ਬੀ.ਬੀ.ਐਮ.ਬੀ. ਮੁੱਦੇ 'ਤੇ ਕਰ ਰਹੇ ਹਨ ਗੁਮਰਾਹ-ਲੱਖੋਵਾਲ
Ad Position 24