31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰਾਜਪਾਲ ਕਟਾਰੀਆ ਵਲੋਂ ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ

Ad Position 21
No active advertisement
ਅਜੀਤ ਡੈਸਕ 18-04-2026
ਪਠਾਨਕੋਟ, 17 ਮਾਰਚ (ਸੁਮਿਤ)-ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪਠਾਨਕੋਟ ਸ਼ਹਿਰ ਵਿਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕੀਤਾ ਗਿਆ | ਯਾਤਰਾ ਵਿਚ ਵੱਡੀ ਗਿਣਤੀ 'ਚ ਨੌਜਵਾਨ, ਸਮਾਜ ਸੰਸਥਾਵਾਂ ਅਤੇ ਪ੍ਰਸ਼ਾਸਕੀ ਅਧਿਕਾਰੀ ਵੀ ਸ਼ਾਮਿਲ ਹੋਏ | ਕਟਾਰੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਨਸ਼ਾ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ, ਜਿਸ ਨਾਲ ਸਾਡੀ ਨਵੀਂ ਪੀੜ੍ਹੀ ਬਹੁਤ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਆਪਣੀ ਮੁਹਿੰਮ ਨਹੀਂ ਬਣਦੀ, ਤਦ ਤੱਕ ਇਸ ਸਮੱਸਿਆ ਦਾ ਪੂਰਾ ਹੱਲ ਸੰਭਵ ਨਹੀਂ | ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ ਅਤੇ ਨਸ਼ਿਆਂ ਦੇ ਖ਼ਿਲਾਫ਼ ਇਕੱਠੇ ਹੋ ਕੇ ਲੜਨਾ ਪਵੇਗਾ | ਰਾਜਪਾਲ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਕਾਮਯਾਬ ਨਹੀਂ ਹੋ ਸਕਦੀ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਨੇ 'ਪੰਜਾਬ ਦੀ ਜੰਗ 2027' ਲਈ ਬਣਾਈ ਵੱਡੀ ਰਣਨੀਤੀ ਅਗਲੀ ਖ਼ਬਰ ਆਤਿਸ਼ੀ ਦੇ ਪਿਤਾ ਵਿਜੇ ਕੁਮਾਰ ਦਾ ਦਿਹਾਂਤ ਕੇਜਰੀਵਾਲ ਤੇ ਸਿਸੋਦੀਆ ਵਲੋਂ ਦੁੱਖ ਪ੍ਰਗਟ
Ad Position 24