31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਪ੍ਰੀਖਿਆ 'ਚ ਅਚਾਨਕ ਫੇਰਬਦਲ

Ad Position 21
No active advertisement
ਅਜੀਤ ਡੈਸਕ 18-04-2026
ਰਾਮਪੁਰਾ ਫੂਲ (ਬਠਿੰਡਾ), 17 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਅੱਜ ਜਾਰੀ ਕੀਤੇ ਗਏ ਇਕ ਪਬਲਿਕ ਨੋਟਿਸ ਮੁਤਾਬਿਕ 19 ਅਪ੍ਰੈਲ 2026 ਨੂੰ ਹੋਣ ਵਾਲੀ ਪੀ.ਐਸ.ਟੀ.ਈ.ਟੀ.-1 ਅਤੇ 2 ਦੀ ਪ੍ਰੀਖਿਆ ਨੂੰ ਅਚਾਨਕ ਮੁਲਤਵੀ ਕਰ ਦਿੱਤਾ ਗਿਆ ਹੈ | ਹੁਣ ਇਹ ਪ੍ਰੀਖਿਆ 26 ਅਪ੍ਰੈਲ (ਦਿਨ ਐਤਵਾਰ) ਨੂੰ ਲਈ ਜਾਵੇਗੀ | ਵਿਭਾਗ ਨੇ ਪਹਿਲਾਂ ਜਾਰੀ ਕੀਤੇ ਸਾਰੇ ਐਡਮਿਟ ਕਾਰਡ ਵੀ ਰੱਦ ਕਰ ਦਿੱਤੇ ਹਨ | ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਕਾਗ਼ਜ਼ਾਂ ਵਿਚ ਲਿਖੇ ਕਾਰਨਾਂ ਅਤੇ ਜ਼ਮੀਨੀ ਹਕੀਕਤ ਵਿਚ ਜ਼ਮੀਨ-ਅਸਮਾਨ ਦਾ ਫ਼ਰਕ ਨਜ਼ਰ ਆਇਆ | ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਨੰਬਰ ਈ-1064364 ਮੁਤਾਬਿਕ, ਵਿਭਾਗ ਦਾ ਕਹਿਣਾ ਹੈ ਕਿ ਉਮੀਦਵਾਰਾਂ ਵਲੋਂ ਭਰੇ ਗਏ ਵੇਰਵਿਆਂ ਵਿਚ 'ਮੌਜੂਦਾ ਤੈਨਾਤੀ' ਸਬੰਧੀ ਜਾਣਕਾਰੀ ਨਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ | ਵਿਭਾਗ ਨੇ ਉਮੀਦਵਾਰਾਂ ਨੂੰ 18 ਅਪ੍ਰੈਲ ਬਾਅਦ ਦੁਪਹਿਰ ਤੋਂ 19 ਅਪ੍ਰੈਲ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ 'ਤੇ ਸੋਧ ਕਰਨ ਦਾ ਆਖ਼ਰੀ ਮੌਕਾ ਦਿੱਤਾ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਇਸ ਅਚਾਨਕ ਹੋਏ ਫੇਰਬਦਲ ਦਾ ਅਸਲੀ ਕਾਰਨ ਪ੍ਰੀਖਿਆ ਕੇਂਦਰਾਂ ਦੀ ਬੇਤੁਕੀ ਵੰਡ ਸੀ | ਉਮੀਦਵਾਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ 300-300 ਕਿੱਲੋਮੀਟਰ ਦੂਰ ਦੇ ਪ੍ਰੀਖਿਆ ਕੇਂਦਰ ਅਲਾਟ ਕਰ ਦਿੱਤੇ ਗਏ ਸਨ | ਇੰਨੀ ਦੂਰ ਸੈਂਟਰ ਆਉਣ ਕਾਰਨ ਉਮੀਦਵਾਰਾਂ, ਖ਼ਾਸ ਕਰਕੇ ਮਹਿਲਾ ਉਮੀਦਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਕਣਕ ਦੀ ਖਰੀਦ ਲਈ ਕੇਂਦਰ ਮਾਪੰਦਡਾਂ 'ਚ ਢਿੱਲ ਦੇਣ ਅਤੇ ਐਗਰੋ–ਕੈਮੀਕਲਜ਼ ਭੰਡਾਰਨ ਲਈ ਸਹਾਈ ਹੋਏ <br/>
Ad Position 24