ਮਜੀਠੀਆ ਨੇ ਭਿ੍ਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਕੀਤੇ ਬੇਨਕਾਬ
ਅਜੀਤ ਡੈਸਕ
18-04-2026
ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਭਿ੍ਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਬੇਨਕਾਬ ਕਰਦੇ ਹੋਏ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸੀ.ਬੀ.ਆਈ. ਅਤੇ ਈ.ਡੀ. ਆਮ ਆਦਮੀ ਪਾਰਟੀ ਦੇ ਆਗੂਆਂ ਦੇ ਭਿ੍ਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰੇ ਤਾਂ ਆਮ ਆਦਮੀ ਪਾਰਟੀ ਸਮੇਤ ਇਸ ਦੇ ਮੁੱਖ ਮੰਤਰੀ ਇਸ ਨੂੰ ਅੱਤਿਆਚਾਰ ਦੱਸ ਕੇ ਦੁਹਾਈ ਪਾਉਂਦੇ ਦਿਖਾਈ ਦਿੰਦੇ ਹਨ ਅਤੇ ਜਦੋਂ ਪੰਜਾਬ ਦੀ ਵਿਜੀਲੈਂਸ ਆਪਣੇ ਸਿਆਸੀ ਆਕਾ ਦੇ ਇਸ਼ਾਰੇ 'ਤੇ ਆਪਣੇ ਵਿਰੋਧੀਆਂ ਖਿਲਾਫ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰੇ ਤਾਂ ਉਸ ਨੂੰ ਭਿ੍ਸ਼ਟਾਚਾਰ 'ਤੇ ਵਾਰ ਦੱਸਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਨਕਲੀ ਚਿਹਰੇ ਨੰਗੇ ਹੋ ਚੁੱਕੇ ਹਨ ਕਿਉਂਕਿ ਈ.ਡੀ. ਦੀ ਕਾਰਵਾਈ ਨਾਲ ਪੰਜਾਬ 'ਚ 'ਆਪ' ਦੇ ਆਗੂ ਬੇਪਰਦ ਹੋ ਗਏ ਹਨ |