ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਮੂਹ ਮੁੰਬਈ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਗੁਰੂ ਨਾਨਕ ਸੱਚਖੰਡ ਸਭਾ ਕਲਮਬੋਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰੀ ਭਰੀ | ਸਮਾਗਮ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਜਥੇ ਵਲੋਂ ਹਾਜ਼ਰੀ ਭਰੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸੰਗਤ ਦੇ ਇਕੱਠ ਵਿਚ ਸਾਹਿਬ ਸਿੰਘ, ਰਣਜੀਤ ਸਿੰਘ ਗੋਰਾ ਸ਼ੇਰਏਪੰਜਾਬ ਹੋਟਲ (ਪ੍ਰਧਾਨ ਗੁਰਦੁਆਰਾ ਖਾਲਸਾ ਦਰਬਾਰ ਪਲਾਵਾ), ਦਲਜੀਤ ਸਿੰਘ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਮਨਰਾਜ ਸਿੰਘ ਖਜਾਨਚੀ, ਚਰਨਜੀਤ ਸਿੰਘ ਖਜਾਨਚੀ, ਤਰਲੋਕ ਸਿੰਘ ਸੈਕਟਰੀ, ਹਰਜੀਤ ਸਿੰਘ ਸੈਕਟਰੀ, ਸੁਲੱਖਣ ਸਿੰਘ, ਨਿਸ਼ਾਨ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ | ਸੰਗਤ ਨੂੰ ਸੰਬੋਧਨ ਕਰਦਿਆਂ ਸਟੇਜ ਸੈਕਟਰੀ ਸੁਖਵਿੰਦਰ ਸਿੰਘ ਖਾਰਗਰ ਨੇ ਬਾਬਾ ਸੁੱਖਾ ਸਿੰਘ ਨੂੰ ਜੀ ਆਇਆਂ ਆਖਿਆ | ਕਵੀਸ਼ਰ ਭਾਈ ਲਵਪ੍ਰੀਤ ਸਿੰਘ ਬੈਂਕਾ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਵਲੋਂ ਹੜ੍ਹ ਪੀੜਤਾਂ ਲਈ ਕੀਤੀ ਘਾਲ ਕਮਾਈ ਕਹਿਣ ਕਥਨ ਤੋਂ ਬਾਹਰ ਹੈ | ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਵਿਚ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦਾ ਨਾਂਅ ਪੂਰੀ ਦੁਨੀਆਂ ਦੇ ਕੋਨੇ ਕੋਨੇ ਵਿਚ ਜਾਣਿਆ ਜਾਣ ਲੱਗਾ ਹੈ |