30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਪੈਸ਼ਲ ਡੀ.ਜੀ.ਪੀ. ਰਾਏ ਵਲੋਂ ਪੀ.ਜੀ.ਡੀ. ਪੋਰਟਲ 'ਤੇ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ

Ad Position 21
No active advertisement
ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ ਨੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲਿਆ | ਏ.ਐਸ. ਰਾਏ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪੀ.ਜੀ.ਡੀ. ਪੋਰਟਲ ਰਾਹੀਂ ਅਪਲੋਡ ਕੀਤੀਆਂ ਜਾਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨੋਡਲ ਅਧਿਕਾਰੀਆਂ ਵਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਹੱਲ ਕਰਕੇ ਜਾਂਚ ਰਿਪੋਰਟਾਂ ਦੀ ਗੁਣਵੱਤਾ 'ਚ ਸੁਧਾਰ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿਹਾ ਕਿ ਪਾਰਦਰਸ਼ਤਾ, ਜਵਾਬਦੇਹੀ ਅਤੇ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਪ੍ਰਭਾਵੀ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੀ.ਜੀ.ਡੀ. ਪੋਰਟਲ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਮੇਂ ਸਿਰ ਸ਼ਿਕਾਇਤਾਂ ਨੂੰ ਅਪਲੋਡ ਕਰਨ ਅਤੇ ਨਿਪਟਾਰੇ ਦੀ ਸਹੂਲਤ ਲਈ ਪੁਲਿਸ ਸਟੇਸ਼ਨ ਪੱਧਰ 'ਤੇ ਸਮਰਪਿਤ ਸ਼ਿਕਾਇਤ ਪ੍ਰਬੰਧਨ ਡੈਸਕ ਯਕੀਨੀ ਬਣਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਤੇਲ ਅਤੇ ਗੈਸ ਉਤਪਾਦਨ 'ਚ ਹਾਸਿਲ ਕੀਤੀ ਵੱਡੀ ਸਫ਼ਲਤਾ ਅਗਲੀ ਖ਼ਬਰ ਪੰਜਾਬ 'ਚ ਪੰਜਾਬੀ ਲੋਕ ਰਾਜ ਪਾਰਟੀ ਦਾ ਆਗਾਜ਼
Ad Position 24