ਵਾਸ਼ਿੰਗਟਨ, 17 ਅਪ੍ਰੈਲ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੂਟਨੀਤਕ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉੱਪ ਰਾਜਪਾਲ ਵਜੋਂ ਨਿਯੁਕਤੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ¢ ਟਰੰਪ ਨੇ ਟਰੂਥ ਸੋਸ਼ਲ 'ਤੇ ਕਿਹਾ, 'ਤਰਨਜੀਤ ਸੰਧੂ ਨੂੰ ਦਿੱਲੀ ਦਾ ਨਵਾਂ ਲੈਫਟੀਨੈਂਟ ਗਵਰਨਰ ਬਣਨ 'ਤੇ ਵਧਾਈਆਂ | ਇੱਕ ਤਜਰਬੇਕਾਰ ਡਿਪਲੋਮੈਟ ਅਤੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਹੋਣ ਦੇ ਨਾਤੇ, ਉਨ੍ਹਾਂ ਨੇ ਹਮੇਸ਼ਾ ਅਮਰੀਕਾ-ਭਾਰਤ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਡੂੰਘੀ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ¢' ਤਰਨਜੀਤ ਸਿੰਘ ਸੰਧੂ ਨੇ 2020-24 ਤੱਕ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਈ¢ ਟਰੰਪ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦਿੱਲੀ ਦੀ ਤਰੱਕੀ ਦੀ ਅਗਵਾਈ ਕਰਨ ਅਤੇ ਵਿਸ਼ਵਵਿਆਪੀ ਸੰਬੰਧਾਂ ਨੂੰ ਅੱਗੇ ਵਧਾਉਣ ਵਿਚ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ¢