08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਆਲਮੀ ਨਿਵੇਸ਼ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਅੱਜ ਤੋਂ ਨੀਦਰਲੈਂਡ ਦੌਰੇ 'ਤੇ <br/>

Ad Position 21
No active advertisement
ਅਜੀਤ ਡੈਸਕ 19-04-2026
ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਦਿ੍ਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ 'ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ 'ਤੇ ਕੇਂਦਰਿਤ ਹੈ | ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿਚੋਂ ਇੱਕ ਹੈ ਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਅਕਤੂਬਰ-2023 ਵਿਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਸ ਫੈਕਟਰੀ ਦਾ ਨੀਂਹ ਪੱਥਰ ਰੱਖਿਆ ਸੀ | ਇਸੇ ਤਰ੍ਹਾਂ ਆਲੂ ਦੀ ਫਸਲ ਲਈ ਇੰਡੋ-ਡੱਚ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਸੂਬੇ ਵਿਚ ਸਫਲਤਾਪੂਰਵਕ ਕੰਮ ਕਰ ਰਿਹਾ ਹੈ, ਜੋ ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਧ ਰਹੇ ਸਹਿਯੋਗ ਨੂੰ ਦਰਸਾਉਂਦਾ ਹੈ | ਇਸ ਦੌਰੇ ਦੌਰਾਨ ਮੁੱਖ ਮੰਤਰੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਤਰਜੀਹੀ ਖੇਤਰਾਂ ਵਿਚ ਰਣਨੀਤਕ ਸਾਂਝ ਦੀ ਪ੍ਰਮੁੱਖਤਾ ਨੂੰ ਉਭਾਰਨਗੇ | ਉਹ ਪੰਜਾਬ ਦੀ ਰਣਨੀਤਕ ਸਥਿਤੀ, ਐਨ.ਸੀ.ਆਰ. ਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਗੁਣਵੱਤਾ ਵਾਲੀ ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਤੇ ਪ੍ਰਗਤੀਸ਼ੀਲ ਨੀਤੀ ਢਾਂਚੇ ਨੂੰ ਉਜਾਗਰ ਕਰਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਤਰਜੀਹੀ ਨਿਵੇਸ਼ ਸਥਾਨ ਵਜੋਂ ਵੀ ਪ੍ਰਦਰਸ਼ਿਤ ਕਰਨਗੇ | ਮੁੱਖ ਮੰਤਰੀ ਦੀ ਅਗਵਾਈ ਵਾਲਾ ਵਫ਼ਦ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਮੁੱਖ ਪ੍ਰਸ਼ਾਸਨਿਕ ਤੇ ਰੈਗੂਲੇਟਰੀ ਸੁਧਾਰਾਂ ਨੂੰ ਪੇਸ਼ ਕਰੇਗਾ, ਜਿਸ ਵਿਚ 173 ਸਰਕਾਰ ਤੋਂ ਕਾਰੋਬਾਰ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸਮੇਤ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਪ੍ਰਣਾਲੀ ਸ਼ਾਮਿਲ ਹੈ | ਇਸ ਵਫ਼ਦ ਦਾ ਉਦੇਸ਼ ਲੜੀਵਾਰ ਰੋਡ ਸ਼ੋਅ, ਵੰਨ-ਟੂ-ਵੰਨ ਬਿਜ਼ਨਸ ਮੀਟਿੰਗਾਂ ਤੇ ਵੱਡੀਆਂ ਗਲੋਬਲ ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨਾਲ ਗੱਲਬਾਤ ਰਾਹੀਂ ਪੰਜਾਬ ਨੂੰ ਯੂਰਪੀਅਨ ਦੇਸ਼ਾਂ ਲਈ ਨਿਵੇਸ਼ ਵਾਸਤੇ ਆਕਰਸ਼ਕ ਥਾਂ ਵਜੋਂ ਪੇਸ਼ ਕਰਨਾ ਅਤੇ ਪੰਜਾਬ ਵਿਚ ਨਵਾਂ ਨਿਵੇਸ਼ ਲਿਆਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਕਟਾਈ ਦਾ ਕੰਮ ਤੇਜ਼ ਹੋਣ ਨਾਲ ਡੀਜ਼ਲ ਦੀ ਵਧੀ ਵਿਕਰੀ <br/> ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਹੋਇਆ ਚੋਣ ਗੱਠਜੋੜ <br/>
Ad Position 24